ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਰਸਾਇਣ ਅਤੇ ਖਾਦ ਅਤੇ ਸੰਸਦੀ ਕਾਰਜ ਮੰਤਰੀ ਸ਼੍ਰੀ ਅਨੰਤ ਕੁਮਾਰ ਨੇ ਕਿਹਾ ਕਿ ਗਰੀਬਾਂ ਨੂੰ ਕਿਫਾਇਤੀ ਸਿਹਤ ਸਹੂਲਤਾਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਿਕਿਤਸਾ ਉਪਕਰਣਾਂ ਦੇ ਖੇਤਰ ਵਿਚ ਪ੍ਰੋਤਸਾਹਨ ਅਤੇ ਰੈਗੂਲੇਸ਼ਨ ਨਾਲ-ਨਾਲ ਹੋਣੇ ਚਾਹੀਦੇ ਹਨ। ਅੱਜ ਨਵੀ ਦਿੱਲੀ ਵਿਚ ਅਯੋਜਿਤ ਨੋਵੇਂ ਚਿਕਿਤਸਾ ਤਕਨਾਲੋਜੀ ਸੰਮੇਲਨ ਵਿਚ ਉਨ੍ਹਾਂ ਨੇ ਕਿਹਾ ਕਿ ਮੁਨਾਫ਼ਾ ਕਮਾਉਣ ਅਤੇ ਪੈਸਾ ਬਣਾਉਣ ਦੀ ਪ੍ਰਵਿਰਤੀ ਵਿਚ ਅੰਕੁਸ਼ ਲਗਾਉਣ ਲਈ ਚਿਕਿਤਸਾ ਸਹੂਲਤ ਉਪਲੱਬਧ ਕਰਾਉਣਾ ਸੰਭਵ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਕਾਰਡਿਯਕ ਸਟੈਂਟ ਨੂੰ ਪਹਿਲਾਂ ਹੀ ਲੋੜੀਂਦੀਆਂ ਦਵਾਈਆਂ ਦੀ ਰਾਸ਼ਟਰੀ ਸੂਚੀ ਵਿਚ ਸ਼ਾਮਿਲ ਕਰ ਲਿਆ ਗਿਆ ਹੈ ਅਤੇ ਜਲਦ ਹੀ ਇਸ ਨੂੰ ਡੀ.ਪੀ.ਸੀ.ਓ ਹੇਠ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਔਸ਼ਧੀ ਮੁੱਲ ਨਿਰਧਾਰਨ ਅਥਾਰਟੀ ਅੱਗੇ ਦੀ ਕਾਰਵਾਈ ਕਰਨ ਤੋਂ ਪਹਿਲਾਂ ਹਿੱਤਧਾਰਕਾਂ ਨਾਲ ਸਲਾਹ ਮਸ਼ਵਰਾ ਕਰੇਗੀ।
ਉਨ੍ਹਾਂ ਨੇ ਕਿਹਾ ਕਿ 1200 ਕਰੋੜ ਰੁਪਏ ਦੇ ਨਿਵੇਸ਼ ਨਾਲ ਪਹਿਲਾ ਚਿਕਿਤਸਾ ਤਕਨਾਲੋਜੀ ਪਾਰਕ ਪਹਿਲੇ ਹੀ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਸਥਾਪਿਤ ਕਰ ਦਿੱਤਾ ਗਿਆ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media