ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਅਧਿਆਪਕ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।ਉਹ ਭਾਰਤ ਦੇ ਪਹਿਲੇ ਰਾਸ਼ਟਰਪਤੀ ਹੋਣ ਦੇ ਨਾਲ-ਨਾਲ ਯੋਗ ਅਧਿਆਪਕ ਅਤੇ ਸਮਾਜ ਸੁਧਾਰਕ ਵੀ ਸਨ।ਉਹਨਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ, ਜੋ ਬੱਚਿਆਂ ਦਾ ਮਾਰਗ ਦਰਸ਼ਨ ਕਰਦੇ ਹਨ। ਇਸ ਮੌਕੇ ਤੇ ਅਧਿਆਪਕਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਉਹਨਾਂ ਗਿੱਧਾ, ਡਾਂਸ, ਨਾਟਕ ਆਦਿ ਪੇਸ਼ ਕਰਕੇ ਦਰਸ਼ਕਾਂ ਦਾ ਦਿਲ ਜਿਤ ਲਿਆ।ਇਸ ਮੌਕੇ ਸਕੂਲ ਇੰਚਾਰਜ ਮਨਮੋਹਨ ਸਿੰਘ ਸੇਠੀ ਵਿਸ਼ੇਸ਼ ਰੂਪ ਵਿੱਚ ਹਾਜਰ ਸਨ।ਉਹਨਾਂ ਨੇ ਅਧਿਆਪਕ ਦਿਵਸ ਦੀ ਵਧਾਈ ਦਿਤੀ। ਇਸ ਮੌਕੇ ਤੇ ਸਕੂਲ ਦੇ ਅਧਿਆਪਕ ਸ੍ਰੀਮਤੀ ਇੰਦਰਪ੍ਰੀਤ ਕੌਰ ਅਤੇ ਸੀ੍ਰਮਤੀ ਰੂਪਾ ਪਾਂਧੀ ਨੂੰ ਸਕੂਲ ਦੇ ਵਿਕਾਸ ਵਿੱਚ ਦਿਤੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ ਗਿਆ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media