ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪ੍ਰਸਿੱਧ ਢਾਡੀ ਭਾਈ ਜਸਵੰਤ ਸਿੰਘ ਤਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਤਾਨ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ ਜਿਨ੍ਹਾਂ ਨੇੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਤਾਨ ਦੇ ਅਕਾਲ ਚਲਾਣੇ ਨਾਲ ਪੰਥ, ਪਰਿਵਾਰ ਤੇ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਭਾਈ ਜਸਵੰਤ ਸਿੰਘ ਤਾਨ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media