
ਅਲਗੋਂ ਕੋਠੀ, 4 ਸਤੰਬਰ ( ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਹਲਕਾ ਵਿਧਾਇਕ ਪੋ: ਵਿਰਸਾ ਸਿੰਘ ਵਲਟੋਹਾ ਨੇ ਹਲਕੇ ਵਿੱਚ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾ ਕੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ ਤੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਯੋਜਨਾਵਾਂ ਤਹਿਤ ਸੁੱਖ ਸਹੂਲਤਾਂ ਵੀ ਵੱਡੇ ਪੱਧਰ ਤੇ ਮੁਹੱਈਆ ਕਰਵਾਈਆਂ ਹਨ।ਜਿਸ ਕਰਕੇ ਲੋਕਾਂ ਵਿੱਚ ਗਠਜੋੜ ਸਰਕਾਰ ਦੀ ਹਰਮਨਪਿਆਰਤਾ ਦਿਨੋਂ ਦਿਨ ਵੱਧ ਰਹੀ ਹੈ ।ਅਲਗੋ ਖੁਰਦ ਵਿਖੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪੰਰਤ ਅਕਾਲੀ ਸਰੰਪਚ ਕਪੂਰ ਸਿੰਘ ਨੇ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੋ੍: ਵਲਟੋਹਾ ਦੀ ਅਗਵਾਈ ਹੇਠ ਸਰੱਹਦੀ ਹਲਕਾ ਖੇਮਕਰਨ ਦਾ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਲੋਕ ਵਲਟੋਹਾ ਪਰਿਵਾਰ ਤੋਂ ਪੂਰੀ ਤਰਾਂ ਸੰਤੁਸ਼ਟ ਹਨ।ਉਨਾਂ ਕਿਹਾ ਕਿ ਪੰਜਾਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਦਕਾ ਆਉਣ ਵਾਲੀਆਂ ਚੋਣਾਂ ਵਿੱਚ ਤੀਸਰੀ ਵਾਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।ਇਸ ਮੋਕੇ ਗੁਰਮੀਤ ਸਿੰਘ ਮੁਨੀਮ, ਕਰਮ ਸਿੰਘ, ਦਰਸ਼ਨ ਸਿੰਘ, ਰਾਜ ਸਿੰਘ, ਮੈਂਬਰ ਪਰਗਟ ਸਿੰਘ ਰਿੰਕਾ ਆਦਿ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media