ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਮਹਤੱਤਾਪੂਰਣ ਧਾਰਮਕ ਰਚਨਾਵਾਂ ਦੇ ਭਾਵ-ਅਰਥਾਂ ਸਹਿਤ ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲਿਆਂ) ਵਲੋਂ ਸਮੂਹ ਸਿੱਖ ਜਗਤ ਵਲੋਂ ਰਾਤ ਸੌਣ ਸਮੇਂ ਪੜ੍ਹੀ ਜਾ ਰਹੀ ਨਿਤਨੇਮ ਦੀ ਬਾਣੀ, ਸੋਹਿਲਾ ਸਾਹਿਬ ਦੀ ਜੀਵਨ ਵਿੱਚ ਮਹਤੱਤਾ ਦੀ ਅਰਥਾਂ ਅਤੇ ਵਿਆਖਿਆ ਸਹਿਤ ਕੱਥਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ, 4 ਸਤੰਬਰ, ਐਤਵਾਰ, ਨੂੰ ਅਰੰਭ ਦਿੱਤੀ ਗਈ ਹੈ, ਜੋ ਵੀਰਵਾਰ 8 ਸਤੰਬਰ ਤਕ ਚਲੇਗੀ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਦਾ ਵਾਂਗ ਰੋਜ਼ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media