Wednesday, March 25, 2026

ਖ਼ਾਲਸਾ ਮੈਨੇਜ਼ਮੈਂਟ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ‘ਅਧਿਆਪਕ ਦਿਵਸ’

PPN0509201610

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ)- ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚਲ ਰਹੇ ਵਿੱਦਿਅਕ ਅਦਾਰਿਆਂ ਨੇ ਅੱਜ ‘ਅਧਿਆਪਕ ਦਿਵਸ’ ਦੇ ਸਬੰਧ ਵਿੱਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿੱਦਿਆ ਪ੍ਰਣਾਲੀ, ਪ੍ਰਚਾਰ ਤੇ ਪ੍ਰਸਾਰ ਵਿੱਚ ਵਿਸ਼ੇਸ਼ ਜ਼ੋਰ ਦਿੰਦਿਆ ਇਸਦੇ ਪੱਧਰ ਨੂੰ ਉੱਚਾ ਚੁੱਕਣ ਲਈ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਿੱਖਿਆ ਪ੍ਰਾਪਤ ਕਰਦਾ ਆਪਣੀ ਮੰਜਿਲ ਵੱਧਦਾ ਹੈ, ਜਿਸ ਦੀ ਸਫ਼ਲਤਾ ਲਈ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਅਧਿਆਪਕ ਨੂੰ ਆਦਰ-ਸਤਿਕਾਰ ਵਜੋਂ ‘ਗੁਰੂ’ ਸ਼ਬਦ ਨਾਲ ਨਿਵਾਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਵਪਲੀ ਡਾ. ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਪੂਰੇ ਦੇਸ਼ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ।
ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਪਬਲਿਕ ਸਕੂਲ ਤੋਂ ਇਲਾਵਾ ਹੋਰ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ, ਦੇਸ਼ ਭਗਤੀ ਨਾਲ ਸਬੰਧਿਤ ਸਮੂੰਹ ਗਾਨ, ਗੀਤ, ਕੋਰੀਓਗ੍ਰਾਫੀ, ਸਕਿੱਟਾਂ ਅਤੇ ਡਾਂਸ ਆਦਿ ਪ੍ਰੋਗਰਾਮ ਪੇਸ਼ ਕਰਦਿਆਂ ਅਧਿਆਪਕ ਦੀ ਜੀਵਨ ਵਿੱਚ ਮਹੱਤਤਾ ਬਾਰੇ ਜਾਣੂ ਕਰਵਾਇਆ।
ਇਸ ਦੌਰਾਨ ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਇੰਜੀਨੀਅਰਿੰਗ ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਕਿਹਾ ਕਿ ਅਧਿਆਪਕਾਂ ਸਿਰ ਕੌਮ ਦਾ ਭਵਿੱਖ ਸੰਵਾਰਨ ਦੀ ਵੱਡੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੇ ਭਵਿੱਖ ਵਿੱਚ ਅਧਿਆਪਕ ਵਜੋਂ ਅਹਿਮ ਭੂਮਿਕਾ ਨਿਭਾਉਣੀ ਹੈ। ਇਸ ਮੌਕੇ ਐਜ਼ੂਕੇਸ਼ਨ ਵਿਖੇ ਪ੍ਰੋ: ਅਮਰੀਕ ਸਿੰਘ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply