Saturday, March 21, 2026

ਲੈਕਚਰਾਰ ਲਾਭ ਸਿੰਘ ਭੋਗੀਵਾਲ ਦਿਵਸ ਅਧਿਆਪਕ ‘ਤੇ ਸਨਮਾਨਿਤ

PPN0608201605

ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਉਹਨਾਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜਿਹਨਾਂ ਨੇ ਆਪਣੀਆਂ ਵਲੱਖਣ ਪ੍ਰਾਪਤੀਆਂ ਨਾਲ ਵਿਦਿਆਰਥੀਆਂ ਦੀ ਭਲਾਈ ਅਤੇ ਸਮਾਜ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਵਿਚ ਬਹੁਤ ਸਾਰੇ ਅਧਿਆਪਕਾਂ ਨੂੰ ਸਟੇਟ ਐਵਾਰਡ ਤੇ ਪ੍ਰਸੰਸਾ ਪੱਤਰ ਦਿੱਤੇ ਗਏ, ਉੱਥੇ ਹੀ ਇਨ੍ਹਾਂ ਵਿਸ਼ੇਸ਼ ਸਨਮਾਨਾਂ ਵਿੱਚ ਸ.ਲਾਭ ਸਿੰਘ ਲੈਕਚਰਾਰ ਹਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਨੂੰ ਵੀ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਡਾ.ਜੀ ਵਜਰਾਲਿੰਗਮ (ਪ੍ਰਮੁੱਖ ਸਕੱਤਰ ਸਿੱਖਿਆ ਵਿਭਾਗ), ਸ.ਬਲਵੀਰ ਸਿੰਘ ਢੋਲ (ਡੀ.ਪੀ.ਆਈ) ਤੇ ਹੋਰ ਉੱਚ ਅਧਿਕਾਰੀਆਂ ਦੀ ਮੋਜੁਦਗੀ ਵਿੱਚ  ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਸਕੂਲ ਪਹੁੰਚਣ ਤੇ ਲਾਭ ਸਿੰਘ ਭੋਗੀਵਾਲ ਦਾ ਪ੍ਰਿੰਸੀਪਲ ਮੇਜਰਇੰਦਰ ਸਿੰਘ ਤੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਸਵਾਗਤ ਕੀਤਾ ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply