Sunday, June 21, 2026

ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਅੱਜ

DEO Satinder Bir Singhਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ)- ਅਧਿਆਪਕ ਦਿਵਸ ਦੀ ਲਗਾਤਾਰਤਾ ਤਹਿਤ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਭਲਕੇ 7 ਸਤੰਬਰ ਨੂੰ ਸਵੇਰੇ 11 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ ਵਿਖੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ 25 ਸਿੱਖਿਆ ਕਰਮੀਆਂ ਦਾ ਸਨਮਾਨ ਕੀਤਾ ਜਾਵੇਗਾ ਜਿਨ੍ਹਾਂ ਵਿਚ 21 ਅਧਿਆਪਕ ਅਤੇ 4 ਨਾਨ ਟੀਚਿੰਗ ਸਟਾਫ ਦੇ ਕਰਮੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਅਜੈਬ ਸਿੰਘ ਬਰਾੜ ਹੋਣਗੇ।
ਉਨ੍ਹਾਂ ਦੱਸਿਆ ਕਿ ਸਨਮਾਨਿਤ ਹੋਣ ਵਾਲਿਆਂ ਵਿਚ ਸਰਕਾਰੀ ਹਾਈ ਸਕੂਲ ਬੰਗਾ ਦੇ ਮੁੱਖ ਅਧਿਆਪਕ ਬਿਕਰਮਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਦੇ ਲੈਕਚਰਾਰ ਪ੍ਰਵੀਨ ਕੁਮਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਗਣਾ ਦੇ ਲੈਕਚਰਾਰ ਆਸ਼ੂ ਵਿਸ਼ਾਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਲੈਕਚਰਾਰ ਜਤਿੰਦਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਦੇ ਲੈਕਚਰਾਰ ਰਮੇਸ਼ ਚੰਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਮਿਸਟ੍ਰੈਸ ਕਰਮਜੀਤ ਕੌਰ, ਸਰਕਾਰੀ ਮਿਡਲ ਸਕੂਲ ਅਰਜੂਨ ਮਾਂਗਾ ਦੇ ਮਾਸਟਰ ਡਾ. ਮਨਮੋਹਨ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਦੇ ਮਾਸਟਰ ਪ੍ਰੇਮ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਦੇ ਮਾਸਟਰ ਪਰਮਿੰਦਰ ਸਿੰਘ, ਸਰਕਾਰੀ ਕੰਨਿਆ ਹਾਈ ਸਕੂਲ ਨੰਗਲ ਮਹਿਤਾ ਦੇ ਮਿਸਟ੍ਰੈਸ ਗਗਨਦੀਪ ਕੌਰ, ਸਰਕਾਰੀ ਹਾਈ ਸਕੂਲ ਕਾਲਾ ਦੇ ਮਾਸਟਰ ਇੰਦਰਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਮਾਨਪੁਰਾ ਦੇ ਮਾਸਟਰ ਕਸ਼ਮੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਦਸੌਂਧਾ ਸਿੰਘ ਦੇ ਮਾਸਟਰ ਹਰਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤੇਵਾਲ ਦੇ ਟੀਚਰ ਰੁਪਿੰਦਰ ਕੌਰ, ਸਰਕਾਰੀ ਹਾਈ ਸਕੂਲ ਦਿਆਲ ਭੜੰਗ ਦੇ ਟੀਚਰ ਪਰਮਜੀਤ ਕੌਰ, ਸਰਕਾਰੀ ਹਾਈ ਸਕੂਲ ਕਾਲਾ ਦੇ ਕੰਪਿਊਟਰ ਫੈਕਲਿਟੀ ਪਰਮਿੰਦਰ ਸਿੰਘ, ਸਰਕਾਰੀ ਹਾਈ ਸਕੂਲ ਮੱਲੂ ਨੰਗਲ ਦੇ ਕੰਪਿਊਟਰ ਫੈਕਲਿਟੀ ਮਨਜੀਤ ਕੌਰ, ਡੀ. ਏ. ਵੀ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਜੇ. ਬੀ. ਟੀ ਟੀਚਰ ਪੰਕਜ ਹਾਂਡਾ, ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਡੀ. ਪੀ. ਈ ਰਣਕੀਰਤ ਸਿੰਘ ਸੰਧੂ, ਬੀ. ਕੇ. ਈ. ਐਂਗ ਆਈ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਮਿਸਟ੍ਰੈਸ ਊਸ਼ਾ ਸ਼ਰਮਾ, ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਡੀ. ਪੀ. ਈ ਅਸ਼ਵਨੀ ਕੁਮਾਰ, ਸਰਕਾਰੀ ਹਾਈ ਸਕੂਲ ਅਦਲੀਵਾਲ ਦੇ ਕਲਰਕ ਅਮਨਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਗਣਾ ਦੇ ਐਸ. ਐਲ. ਏ ਅਨੀਤਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਦੇ ਕਲਰਕ ਸੰਤੋਖ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਗਣਾ ਦੇ ਐਸ. ਐਲ. ਏ ਰੰਜਨਾਂ ਸ਼ਾਮਿਲ ਹਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply