
ਜੰਡਿਆਲਾ ਗੁਰੂ, 6 ਸਤੰਬਰ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਸਥਾਨਕ ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ 5 ਸਤਬੰਰ 2016 ਨੂੰ ਸਕੂਲ ਦੇ ਕੈਪਸ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਅਧਿਆਪਕਾਂ ਨਾਲ ਸਾਝੇ ਕੀਤੇ ਤੇੇ ਆਪਣੇ ਕਿੱਤੇ ਪ੍ਰਤੀ ਈਮਾਨਦਾਰੀ ਅਤੇ ਤਨ ਮਨ ਨਾਲ ਅਤੇ ਮਿਹਨਤ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਪਾਉਣ ਨੂੰ ਕਿਹਾ।ਇਸ ਮੌਕੇ ਰੰਗਾਂਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਈਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ, ਪ੍ਰਿੰਸੀਪਲ ਜਗਜੀਤ ਸਿੰਘ ਰੰਧਾਵਾ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਡੀਨੇਟਰ ਮੈਡਮ ਸ਼ਿਲਪਾ ਤੇ ਤਮੰਨਾ ਨੇ ਆਪਣੇ ਅਧਿਆਪਕ ਸਾਥੀਆਂ ਨੂੰ ਸਨਮਾਨਿਤ ਕੀਤਾ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media