Tuesday, August 11, 2026

ਲੋਕਾਂ ਨੂੰ ਆਨ ਲਾਈਨ ਸੇਵਾਵਾਂ ਦੇਣ ਲਈ ਤਿੰਨ ਵੈਬਸਾਈਟਾਂ ਨੈਸ਼ਨਲ ਐਵਾਰਡ ਲਈ ਭੇਜੀਆਂ- ਡੀ.ਸੀ

PPN0608201616
ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਈ-ਗਵਰਨਸ ਸੇਵਾਵਾਂ ਤਹਿਤ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਵੱਲੋਂ ਪਹਿਲ ਕਦਮੀ ਕਰਦੇ ਹੋਏ ਲੋਕਾਂ ਨੂੰ ਆਨ ਲਾਈਨ ਸੇਵਾਵਾਂ ਮੁਹਈਆ ਕਰਨ ਲਈ  ਤਿੰਨ ਵੈਬਸਾਈਟਾਂ ਤਿਆਰ ਕਰ ਕੇ ਸਰਕਾਰ ਨੂੰ ਨੈਸ਼ਨਲ ਐਵਾਰਡ ਲਈ ਭੇਜ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਕਿਸਾਨਾਂ ਅਤੇ ਖਪਤਕਾਰਾਂ ਵਿੱਚ ਸਿੱਧੇ ਤੋਰ ਤੇ ਸੰਪਰਕ ਬਣਾਉਣ ਲਈ ”ਖੇਤ ਤੋਂ ਘਰ” ਵੈਬਸਾਈਟ www.farmtohome.net, ਸੈਲਫ ਹੈਲਪ ਗਰੁਪਾਂ ਵੱਲੋਂ ਤਿਆਰ ਕੀਤਾ ਗਿਆ ਸਮਾਨ ਆਨ ਲਾਈਨ ਵੇਚਣ ਲਈ www.makeinpunjab.org ਅਤੇ ਲੋੜਵੰਦਾ ਨੂੰ ਤੁਰੰਤ ਖੂਨ ਮੁਹਈਆ ਕਰਵਾਉਣ ਲਈ www.activebloodcontributors.org ਨਾ ਦੀਆਂ ਵੈਬਸਾਈਟਾਂ ਲਾਂਚ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਉਪਰੋਕਤ ਤਿੰਨੋਂ ਵੈਬਸਾਈਟਾਂ ਨੂੰ ਨੈਸਨਲ ਅਵਾਰਡ ਲਈ ਭੇਜ ਦਿੱਤਾ ਗਿਆ ਹੈ ਜਿਸ ਨਾਲ ਜਿਲ੍ਹਾ ਪਠਾਨਕੋਟ ਦੀ ਦੇਸ ਅੰਦਰ ਵੱਖਰੀ ਪਹਿਚਾਣ ਬਣੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਬਸਾਈਟਾਂ ਦੇ ਸੁਰੂ ਹੋਣ ਨਾਲ ਲੋਕਾਂ ਨੂੰ ਬਹੁਤ ਸੁਵਿਧਾ ਮਿਲ ਰਹੀ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply