Wednesday, August 12, 2026

ਰਣਜੀਤ ਸਾਗਰ ਡੈਮ ਨੇ ਅਗਸਤ ਮਹੀਨੇ 165.16 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 75.15 ਕਰੋੜ ਕਮਾਏ

ਪਠਾਨਕੋਟ, 6 ਸੰਤਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਅਗਸਤ, 2016 ਦੌਰਾਨ 165.16 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 75.15 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਰਣਜੀਤ ਸਾਗਰ ਡੈਮ ਨੇ 12 ਅਗਸਤ, 2000 ਤੋਂ 31 ਮਾਰਚ, 2010 ਤੱਕ 13280.79 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਹੈ ਅਤੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 3984.24 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ, 2010 ਤੋਂ 31 ਅਗਸਤ, 2016 ਤੱਕ ਰਣਜੀਤ ਸਾਗਰ ਡੈਮ ਨੇ 11115.51 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 5057.56 ਕਰੋੜ ਰੁਪਏ ਕਮਾਏ ਹਨ। ਉਨ੍ਹਾਂ ਦੱਸਿਆ ਕਿ ਇਸ ਡੈਮ ਨੇ 12 ਅਗਸਤ, 2000 ਤੋਂ 31 ਅਗਸਤ, 2016 ਤੱਕ 24396.30 ਮਿਲੀਅਨ ਯੂਨਿਟ ਬਿਜਲੀ ਦੀ ਪੈਦਾ ਕਰਕੇ 9041.80 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਰਣਜੀਤ ਸਾਗਰ ਡੈਮ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੈਮ ਦੀ ਝੀਲ ਦਾ ਲੈਵਲ 1 ਅਗਸਤ, 2016 ਨੂੰ 507.63 ਮੀਟਰ ਸੀ, ਜੋ 13.70 ਮੀਟਰ ਵੱਧ ਕੇ 1 ਸਤੰਬਰ, 2016 ਨੂੰ 521.33 ਮੀਟਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਡੈਮ ਜਿੱਥੇ ਲੋਕਾਂ ਦੀ ਸਹੂਲਤ ਲਈ ਬਿਜਲੀ ਪੈਦਾ ਕਰ ਰਿਹਾ ਹੈ, ਉੱਥੇ ਕਿਸਾਨਾਂ ਨੂੰ ਖੇਤੀ ਲਈ ਸਿੰਚਾਈ ਸਹੂਲਤਾਂ ਵੀ ਮੁਹਈਆ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਡੈਮ ਮੱਛੀ ਪਾਲਣ ਦੇ ਖੇਤਰ ਵਿੱਚ ਵੀ ਵੱਡਮੁਲਾ ਯੋਗਦਾਨ ਪਾ ਰਿਹਾ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply