Tuesday, August 11, 2026

ਬਰਾਤ ਰੂਪੀ ਨਗਰ ਕੀਰਤਨ ਦਾ ਬਟਾਲਾ ਸ਼ਹਿਰ ‘ਚ ਕੀਤਾ ਜਾਵੇਗਾ ਨਿੱਘਾ ਸਵਾਗਤ- ਲੋਧੀਨੰਗਲ

ਬਟਾਲਾ, 7 ਸਤੰਬਰ (ਨਰਿੰਦਰ ਬਰਨਾਲ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 529ਵਾਂ ਬਟਾਲਾ ਸ਼ਹਿਰ ‘ਚ ਸੰਗਤ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਸੀਨੀਅਰ ਆਗੂ ਲਖਬੀਰ ਸਿੰਘ ਨੇ ਕਿਹਾ ਕਿ ਬਟਾਲਾ ਦੀ ਸੰਗਤ ਵਲੋਂ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਬਟਾਲਾ ਨਿਵਾਸੀਆਂ ਵੱਲੋਂ ਵਿਆਹ ਪੁਰਬ ‘ਤੇ ਆਈ ਦੇਸ਼-ਵਿਦੇਸ਼ ਦੀ ਸੰਗਤ ਦੀ ਪੂਰੀ ਟਹਿਲ ਸੇਵਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਵਾਸੀਆਂ ਲਈ ਬੜੀ ਮਾਣ ਵਾਲੀ ਗੱਲ ਹੈ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਆਏ ਸਨ। ਉਨ੍ਹਾਂ ਕਿਹਾ ਕਿ ਬਟਾਲਾ ਦੀਆਂ ਸੰਗਤਾਂ ਵੱਲੋਂ ਵਿਆਹ ਪੁਰਬ ਨੂੰ ਲੈ ਕੇ ਵਿਸ਼ੇਸ਼ ਚਾਅ ਤੇ ਉਤਸ਼ਾਹ ਹੈ ਅਤੇ ਇਲਾਕਾ ਨਿਵਾਸੀਆਂ ਵੱਲੋਂ ਬਰਾਤ ਰੂਪੀ ਨਗਰ ਕੀਰਤਨ ਦਾ ਪੂਰੇ ਸ਼ਹਿਰ ‘ਚ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਜਾਵੇਗਾ।
ਲਖਬੀਰ ਸਿੰਘ ਲੋਧੀਨੰਗਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਨਾਮ ਸਿੰਘ ਜੱਸਲ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply