ਨਵੀਂ ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਦੱਖਣੀ ਦਿੱਲੀ ਤੋਂ ਅਕਾਲੀ ਦਲ ਦੇ ਸਿਰਕੱਢ ਆਗੂ ਗੁਰਪ੍ਰੀਤ ਸਿੰਘ ਜੱਸਾ ਦੀ ਜਿੰਮੇਵਾਰੀਆਂ ਵਿਚ ਅਹਿਮ ਵਾਧਾ ਕੀਤਾ ਗਿਆ ਹੈ। ਜੱਸਾ ਜੋ ਕਿ ਪਹਿਲੇ ਤੋਂ ਹੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਮੀਤ ਪ੍ਰਧਾਨ ਹੋਣ ਦੇ ਨਾਲ ਹੀ ਪਾਰਟੀ ਦੀ ਕੇਂਦਰੀ ਇਕਾਈ ਵਿੱਚ ਕਾਰਜਕਾਰਣੀ ਦੇ ਵਿਸ਼ੇਸ਼ ਸੱਦੇ ‘ਤੇ ਮੈਂਬਰ ਵੀ ਹਨ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਾਲਕਾ ਜੀ ਦਾ ਦਿੱਲੀ ਕਮੇਟੀ ਵੱਲੋਂ ਵਾਇਸ ਚੇਅਰਮੈਨ ਥਾਪਿਆ ਗਿਆ ਹੈ।
ਜੀ.ਕੇ ਨੇ ਨਿਯੁਕਤੀ ਪੱਤਰ ਦਿੰਦੇ ਹੋਏ ਕੌਮ ਦੀ ਚੜ੍ਹਦੀਕਲਾ ਲਈ ਜੱਸਾ ਵੱਲੋਂ ਪੂਰਣ ਤਨਦੇਹੀ ਨਾਲ ਕਾਰਜ ਕਰਨ ਦੀ ਵੀ ਆਸ਼ ਜਤਾਈ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਵੀ ਮੌਜੂਦ ਸਨ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media