Tuesday, September 15, 2026

 ਸ਼ਾਮ ਕੁਮਾਰ ਪਰਾਸ਼ਰ ਨੂੰ ਮਿਲਿਆ ਸਨਮਾਨ

PPN0809201601

ਬਟਾਲਾ, 8 ਸਤੰਬਰ (ਨਰਿੰਦਰ ਬਰਨਾਲ)- ਬੀਤੇ ਦਿਨ ਵੱਖ ਵੱਖ ਸਕੂਲਾਂ ਵਿਚ ਅਧਿਆਪਕ ਦਿਵਸ ਮਨਾਇਆ ਗਿਆ, ਵਧੀਆ ਕਾਰਗੁਜਾਰੀ ਵਾਲੇ ਅਧਿਆਪਕਾਂ ਨੂੰ ਸਨਮਾਨ ਦਿਤੇ ਗਏ।ਇਸੇ ਹੀ ਤਰਜ਼ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ ਵਿਖੇ ਪ੍ਰਿੰਸੀਪਲ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ।ਅਧਿਆਪਕ ਦਿਵਸ ਸਮਾਰੋਹ ਦੌਰਾਨ ਨੀਰੂ ਬਾਲਾ ਲੈਕਚਰਾਰ, ਸੁਖਬੀਰ ਕੌਰ ਤੋ ਇਲਾਵਾ ਲੈਕਚਰਾਰ ਸਾਮ ਕੁਮਾਰ ਪਰਾਸਰ ਲੈਕਚਰਾਰ ਹਿਸਟਰੀ ਨੂੰ ਵੀ ਸਨਮਾਨਤ ਕੀਤਾ।ਸਕੂਲ ਪ੍ਰਿੰਸੀਪਲ ਜਸਬੀਰ ਕੌਰ ਨੇ ਕਿਹਾ ਕੇ ਇਹ ਸਨਮਾਨ ਅਧਿਆਪਕਾਂ ਦੀ ਵਧੀਆ ਕਾਰਗੁਜਾਰੀ ਤੇਸਕੂਲ ਪ੍ਰਤੀ ਕੀਤੇ ਗਏ ਕੰਮਾਂ ਕਰਕੇ ਦਿਤਾ ਗਿਆ ਹੈ। ਇਸ ਮੌਕੇ ਸੰਪੂਰਨ ਸਿੰਘ, ਮਨਦੀਪ ਕੌਰ, ਹਰਜਿੰਦਰ ਕੌਰ, ਰਜਿੰਦਰ ਕੌਰ, ਰਜਵੰਤ ਕੌਰ, ਨੀਰੂ ਬਾਲਾ, ਸੁਖਦੇਵ ਸਿੰਘ ਆਦਿ ਸਟਾਫ ਮੈਬਰ ਹਾਜਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply