Sunday, October 6, 2024

ਇਕਵਾਕ ਸਿੰਘ ਪੱਟੀ ‘ਫ਼ਖ਼ਰ-ਏ-ਕੌਮ ਗਿਆਨੀ ਦਿੱਤ ਸਿੰਘ ਐਵਾਰਡ-2016’ ਨਾਲ ਸਨਮਾਨਿਤ

PPN0809201616

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ ਸੱਗੂ) – ਨੌਜਵਾਨ ਆਗੂ ਤੇ ਸਾਹਿਤਕਾਰ ਇਕਵਾਕ ਸਿੰਘ ਪੱਟੀ ਨੂੰ ਅਦਾਰਾ ਭਾਈ ਦਿੱਤ ਸਿੰਘ ਪਤ੍ਰਿਕਾ ਅਤੇ ਭਾਈ ਦਿੱਤ ਸਿੰਘ ਇੰਟਰਨੈਸ਼ਨਲ ਮੈਮਰੀਅਲ ਸੁਸਾਇਟੀ (ਰਜਿ:), ਚੰਡੀਗੜ੍ਹ ਵੱਲੋਂ ਪੰਥ ਰਤਨ ਗਿਆਨੀ ਦਿੱਤ ਸਿੰਘ ਜੀ ਦੀ 115ਵੀਂ ਯਾਦ ਨੂੰ ਸਮਰਪਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਨੌਜਵਾਨ ਉਹਨਾਂ ਦੀਆਂ ਪੰਜਾਬੀ ਮਾਂ ਬੋਲੀ ਅਤੇ ਪੰਥ ਨੂੰ ਸਮਰਪਤ ਸੇਵਾਵਾਂ ਬਦਲੇ ‘ਫ਼ਖ਼ਰ-ਏ-ਕੌਮ ਗਿਆਨੀ ਦਿੱਤ ਸਿੰਘ ਪੁਰਸਕਾਰ-2016’ ਨਾਲ ਸਨਮਾਨਿਤ ਕੀਤਾ ਗਿਆ।ਐਵਾਰਡ ਪ੍ਰਾਪਤ ਕਰਨ ਉਪਰੰਤ ਪੱਟੀ ਨੇ ਕਿਹਾ ਕਿ ਉਹ ਸਮਾਜ ਦੇ ਪੱਧਰ ਨੂੰ ਉਚਾ ਚੁੱਕਣ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਹੋਰ ਵੀ ਮਿਹਨਤ ਨਾਲ ਕਰਨਗੇ। ਜ਼ਿਕਰਯੋਗ ਹੈ ਇਕਵਾਕ ਸਿੰਘ ਪੱਟੀ ਬਤੌਰ ਲੇਖਕ, ਤਬਲਾਵਾਦਕ, ਟੀ.ਵੀਂ. ਐਂਕਰ ਅਤੇ ਰੇਡੀਉ, ਅਖਬਾਰਾਂ, ਰਸਾਲਿਆਂ ਅਤੇ ਵੈਬ-ਸਾਈਟਾਂ ਰਾਹੀਂ ਸਰੋਤਿਆਂ, ਦਰਸ਼ਕਾਂ ਅਤੇ ਪਾਠਕਾਂ ਦੇ ਨਾਲ ਜੁੜੇ ਰਹਿੰਦੇ ਹਨ।ਹੁਣ ਤੱਕ ਆਪ ਜੀ ਦੀਆਂ 6 ਕਿਤਾਬਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਪਾਈਆਂ ਇਸ ਮੌਕੇ ਉਹਨਾਂ ਨਾਲ ਦਮਨਦੀਪ ਸਿੰਘ, ਪਵਿੱਤਰਜੀਤ ਸਿੰਘ, ਸਤਬਿੀਰ ਸਿੰਘ ਲੋਹੁਕਾ, ਅਮਨਦੀਪ ਸਿੰਘ ਲੱਕੀ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply