
ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬੱਚਿਆਂ ਵਿੱਚ ਸਾਇੰਸ ਵਿਸ਼ੇ ਪ੍ਰਤੀ ਰੁੱਚੀ ਵਧਾਉਣ ਅਤੇ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ ਨਾਲ ਸੁਰੂ ਕੀਤੀ ਗਈ ਮੁੱਖ ਮੰਤਰੀ ਵਿਗਿਆਨ ਯਾਤਰਾ ਇਕ ਵਧੀਆ ਉਪਰਾਲਾ ਹੈ ਜਿਸ ਨੂੰ ਲੈ ਕੇ ਵਿਦਿਆਰਥੀ ਵਰਗ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ ਨੇ ਅੱਜ ਸਰਕਾਰੀ ਹਾਈ ਸਕੂਲ ਕਾਨਵਾਂ ਤੋਂ ਸਾਇੰਸ ਸਿਟੀ ਕਪੂਰਥਲਾ ਯਾਤਰਾ ਲਈ ਇਕ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਮੁਨੀਸ਼ਾ ਮੁੱਖ ਅਧਿਆਪਿਕਾ ਸਰਕਾਰੀ ਹਾਈ ਸਕੂਲ ਕਾਨਵਾਂ, ਸ੍ਰੀਮਤੀ ਨਿਰਮਲਾ ਦੇਵੀ ਸਰਪੰਚ ਕਾਨਵਾਂ, ਬਲਵਾਨ ਸਿੰਘ ਮੰਡਲ ਪ੍ਰਧਾਨ, ਅਸਵਨੀ ਸਰਮਾ ਸਾਬਕਾ ਸਰਪੰਚ, ਜੋਗਿੰਦਰ ਪਾਲ ਸਾਬਕਾ ਸਰਪੰਚ , ਪੰਚਾਇਤ ਮੈਂਬਰ ਅਤੇ ਸਕੂਲ ਦਾ ਸਟਾਫ ਹਾਜਰ ਸਨ।
ਵਿਧਾਇਕ ਹਲਕਾ ਭੋਆ ਸ੍ਰੀਮਤੀ ਸੀਮਾ ਕੁਮਾਰੀ ਨੇ ਦੱਸਿਆ ਕਿ ਅੱਜ ਜਿਲ੍ਹੇ ਦੇ ਸਰਕਾਰੀ ਹਾਈ ਸਕੂਲ ਤੋਂ ਸਾਇੰਸ ਸਿਟੀ ਕਪੁਰਥਲਾ ਲਈ 9ਵੀਂ ਅਤੇ 10ਵੀਂ ਕਲਾਸ ਦੇ 50 ਵਿਦਿਆਰਥੀਆਂ ਦੀ ਬੱਸ ਰਵਾਨਾ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਬੱਚਿਆਂ ਲਈ ਮੁਫਤ ਕਿਤਾਬਾਂ, ਵਰਦੀਆਂ ਅਤੇ ਦੁਪਿਹਰ ਦਾ ਖਾਣਾ ਵੀ ਸਕੂਲਾਂ ਅੰਦਰ ਬੱਚਿਆਂ ਨੂੰ ਮੁਹਈਆਂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬੱਚਿਆਂ ਲਈ ਸਕੂਲਾਂ ਦੀਆਂ ਵਧੀਆਂ ਇਮਾਰਤਾਂ ਅਤੇ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਬੱਚਿਆਂ ਦੇ ਮਾਪੇਆਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਦਾਖਲ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਉਠਾਉਣ। ਇਸ ਮੋਕੇ ਤੇ ਸਕੂਲ ਦੀ ਮੁੱਖ ਅਧਿਆਪਿਕਾ ਸ੍ਰੀਮਤੀ ਮੁਨੀਸਾ ਨੇ ਮੁੱਖ ਮਹਿਮਾਨ ਦਾ ਅਤੇ ਬੱਚਿਆਂ ਲਈ ਸਾਇੰਸ ਸਿਟੀ ਦੀ ਯਾਤਰਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Punjab Post Daily Online Newspaper & Print Media