ਬਟਾਲਾ, 9 ਸਤਬਰ (ਨਰਿੰਦਰ ਬਰਨਾਲ) – ਦਿੱਲੀ ਵਿਚ ਲੋਕਾਂ ਨੂੰ ਆਪਣੇ ਮਗਰ ਲਗਾ ਕੇ ਸੱਤਾ ਹਥਿਆਉਣ ਵਿਚ ਕਾਮਯਾਬ ਹੋਈ ਆਮ ਆਦਮੀ ਪਾਰਟੀ ਜੋ ਨੂੰ ਪੰਜਾਬ ਦੇ ਸੂਝਵਾਨ ਲੋਕਾਂ ਨੇ ਸਮੇਂ ਸਿਰ ਪਛਾਣ ਕੇ ਇਸ ਦਾ ਭੋਗ ਪਾ ਦਿੱਤਾ ਹੈ ਅਤੇ ਹੁਣ ਇਹ ਪਾਰਟੀ ਲੋਕਾਂ ਤੱਕ ਪਹੁੰਚਣ ਦਾ ਹੀਆ ਨਹੀਂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਗਰਾਫ ਲੋਕ ਸਭਾ ਚੋਣਾਂ ਮਗਰੋਂ ਹੀ ਡਿੱਗਣਾ ਸ਼ੁਰੂ ਹੋ ਗਿਆ ਸੀ ਅਤੇ ਹੁਣ ਤਾਂ ਇੰਨਾਂ ਦੀਆਂ ਆਪ-ਹੁਦਰੀਆਂ ਅਤੇ ਤਾਨਾਸ਼ਾਹੀਆਂ ਕਾਰਨ ਇਨ੍ਹਾਂ ਦਾ ਲੋਕ ਮਨਾਂ ਵਿਚ ਭੋਗ ਪੈ ਗਿਆ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਵੱਲੋਂ ਨਕਾਰੇ ਹੋਏ ਲੀਡਰਾਂ ਦਾ ਟੋਲਾ ਹੈ ਤੇ ਇਸ ਦੇ ਸਾਰੇ ਨੇਤਾ ਪੈਸੇ ਇਕੱਠੇ ਕਰਨ ‘ਤੇ ਲੱਗੇ ਹੋਏ ਹਨ।ਸੰਧੂ ਨੇ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਦੌਰਾ ਵੀ ਪਾਰਟੀ ਦੇ ਡੁੱਬਦੇ ਬੇੜੇ ਨੂੰ ਬਚਾ ਨਹੀਂ ਸਕੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media