Wednesday, March 18, 2026

ਜਥੇ: ਤਰਲੋਚਨ ਸਿੰਘ ਨੂੰ ਕੀਰਤਪੁਰ ਸਾਹਿਬ ਵਿਖੇ ਹਜ਼ਾਰਾਂ ਦਿੱਤੀ ਗਈ ਅੰਤਿਮ ਵਿਦਾਇਗੀ

PPN0909201611

ਕੀਰਤਪੁਰ ਸਾਹਿਬ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਪਿਤਾ ਜਥੇਦਾਰ ਤਰਲੋਚਨ ਸਿੰਘ ਜੀ ਜੋ ਬੀਤੇ ਦਿਨ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ, ਦਾ ਅੰਤਿਮ ਸੰਸਕਾਰ ਅੱਜ ਪਤਾਲਪੁਰੀ, ਕੀਰਤਪੁਰ ਸਾਹਿਬ ਵਿਖੇ ਪੂਰੇ ਸਿੱਖੀ ਰਹੋ ਰੀਤਾਂ ਅਨੁਸਾਰ ਕਰਦਿਆਂ ਉਨ੍ਹਾਂ ਨੂੰ ਹਜ਼ਾਰਾਂ ਸੰਗਤਾਂ ਅਤੇ ਧਾਰਮਿਕ, ਰਾਜਸੀ ਆਗੂਆਂ ਵੱਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਕੀਰਤਨ ਸੋਹਲਾ ਦਾ ਪਾਠ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਵੱਲੋਂ ਕੀਤਾ ਗਿਆ ਅਤੇ ਅਰਦਾਸ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਵੱਲੋਂ ਕੀਤੀ ਗਈ। ਬਾਬਾ ਜੀ ਦੀ ਅੰਗੀਠਾ ਸਾਹਿਬ ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ, ਸਿੰਘ ਸਾਹਿਬ ਜਸਬੀਰ ਸਿੰਘ ਜੀ ਰੋਡੇ, ਅਤੇ ਭਾਈ ਈਸ਼ਰ ਸਿੰਘ ਜੀ ਵੱਲੋਂ ਅਗਨੀ ਦਿਖਾਈ ਗਈ।ਧਾਰਮਿਕ, ਰਾਜਸੀ ਅਤੇ ਸਮਾਜਕ ਆਗੂਆਂ ਨੇ ਬਾਬਾ ਜੀ ਦੇ ਮ੍ਰਿਤਕ ਦੇਹ ‘ਤੇ ਦੁਸ਼ਾਲੇ ਭੇਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਸਵ: ਜਥੇਦਾਰ ਤਰਲੋਚਨ ਸਿੰਘ ਨਿਮਿਤ ਅੰਤਿਮ ਅਰਦਾਸ ਮਿਤੀ 17 ਸਤੰਬਰ, ਦਿਨ ਸ਼ਨੀਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਧੁੰਮਾ ਨਜ਼ਦੀਕ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਹੋਵੇਗੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਮਲ ਸਿੰਘ, ਸ: ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ,ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਜਾਇਬ ਸਿੰਘ ਅਭਿਆਸੀ, ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਬਾਬਾ ਸੁਰਜੀਤ ਸਿੰਘ ਹਰਖੋਵਾਲ, ਜਥੇਦਾਰ ਬਾਬਾ ਆਤਮਾ ਸਿੰਘ, ਬਾਬਾ ਬਲਬੀਰ ਸਿੰਘ ਬੁੱਢਾ ਦਲ, ਮਹੰਤ ਬਿਕਰਮ ਜੀਤ ਸਿੰਘ ਨੰਗਲ, ਮਹੰਤ ਬਲਵੰਤ ਸਿੰਘ ਸੈਕਟਰੀ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਦਿਲਬਾਗ ਸਿੰਘ ਮਠੂ ਮਾਜਰਾ, ਮਹੰਤ ਸੰਤੋਸ਼ ਮੁਨੀ ਜੀ ਉਦਾਸੀਨ ਵੱਡਾ ਅਖਾੜਾ, ਬਾਬਾ ਲੱਖਾ ਸਿੰਘ, ਗਿਆਨੀ ਇੰਦਰਜੀਤ ਸਿੰਘ ਰਕਬਾ, ਬਾਬਾ ਭਾਗ ਸਿੰਘ ਪ੍ਰਧਾਨ ਨਿਰਮਲ ਮੰਡਲ ਦੁਆਬਾ, ਸੰਤ ਬਲਬੀਰ ਸਿੰਘ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਬੰਤਾ ਸਿੰਘ ਮੁੰਡਾ ਪਿੰਡ, ਭਾਈ ਰਣਧੀਰ ਸਿੰਘ ਰਾਜਾ ਸਾਹਿਬ, ਬਾਬਾ ਲੱਖਾ ਸਿੰਘ ਰਾਮ ਥੁਮਣ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਕਰਨੈਲ ਸਿੰਘ ਪਜੋਲੀ, ਬਾਬਾ ਜਰਨੈਲ ਸਿੰਘ ਕਿਲਾ ਅਨੰਦਗੜ੍ਹ, ਬਾਬਾ ਦਿਲਬਾਗ ਸਿੰਘ ਮਣਕੂ ਮਾਜਰਾ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਅਵਤਾਰ ਸਿੰਘ ਹੈੱਡ ਦਰਬਾਰ, ਬਾਬਾ ਜੱਜ ਸਿੰਘ ਜਲਾਲਾਬਾਦ, ਬਾਬਾ ਅਜੀਤ ਸਿੰਘ ਤਰਨਾ ਦਲ ਮਹਿਤਾ ਚੌਕ, ਜਥੇਦਾਰ ਸੰਤੋਖ ਸਿੰਘ ਨਗੱਜਾ, ਮਨਜਿੰਦਰ ਸਿੰਘ ਜੰਡੀ ਦਲ ਖ਼ਾਲਸਾ, ਦਲਜੀਤ ਸਿੰਘ ਭਿੰਡਰ,ਸਤਵਿੰਦਰ ਸਿੰਘ ਟੌਹੜਾ, ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਿੰਦਰ ਸਿੰਘ ਧਾਮੀ, ਬੀਬੀ ਰਣਜੀਤ ਕੌਰ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਸੁਖਵਿੰਦਰ ਸਿੰਘ ਅਗਵਾਨ, ਮਹੰਤ ਤੀਰਥ ਸਿੰਘ ਤਪ ਅਸਥਾਨ ਬਾਬਾ ਜੀਵਨ ਸਿੰਘ, ਭਾਈ ਅਮਨਦੀਪ ਸਿੰਘ, ਮੰਗਲ ਸਿੰਘ ਬਟਾਲਾ, ਪ੍ਰੀਤਮ ਸਿੰਘ ਬਾਬਾ ਫ਼ਰੀਦ ਫਾਊਂਡੇਸ਼ਨ, ਕਮਾਡੈਂਟ ਜਸਦੀਪ ਸਿੰਘ ਹੁੰਦਲ, ਤੇਜਬੀਰ ਸਿੰਘ ਹੁੰਦਲ, ਪ੍ਰੇਮ ਸਿੰਘ ਡਿਪਟੀ ਮੇਅਰ, ਚੇਅਰਮੈਨ ਅਵਤਾਰ ਸਿੰਘ ਜੌਹਲ ਹੁਸ਼ਿਆਰਪੁਰ, ਸ: ਤਰਲੋਕ ਸਿੰਘ ਬਾਠ,ਭੁਪਿੰਦਰ ਸਿੰਘ ਸ਼ੇਖੂਪਾਰ,ਅਮਰੀਕ ਸਿੰਘ ਬਿੱਟਾ ਜੰਡਿਆਲਾ ਗੁਰੂ, ਭਾਈ ਸੁਰਿੰਦਰ ਸਿੰਘ ਠੀਕਰੀਵਾਲ, ਡਾ: ਅਵਤਾਰ ਸਿੰਘ, ਹਰਸ਼ ਬੀਰ ਸਿੰਘ ਦਸਮੇਸ਼ ਵਿੱਦਿਅਕ ਸੰਸਥਾ, ਪ੍ਰੋ: ਸਰਚਾਂਦ ਸਿੰਘ, ਭਾਈ ਅਜੀਤ ਸਿੰਘ, ਬਾਬਾ ਜੀਵਾ ਸਿੰਘ,ਜਥੇ: ਜਰਨੈਲ ਸਿੰਘ, ਬਾਬਾ ਸੁਖਦੇਵ ਸਿੰਘ, ਭਾਈ ਬੋਹੜ ਸਿੰਘ,ਭਾਈ ਨਿਰਮਲ ਸਿੰਘ, ਭਾਈ ਨਿਰਵੈਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਬਾਬਾ ਆਤਮਾ ਸਿੰਘ, ਭਾਈ ਪ੍ਰਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਸਤਨਾਮ ਸਿੰਘ ਸਮੇਤ ਦਮਦਮੀ ਟਕਸਾਲ ਦੇ ਬਹੁਤ ਸਾਰੇ ਜ਼ਿੰਮੇਵਾਰ ਸਿੰਘ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply