Saturday, August 8, 2026

ਇਕ ਹੋਰ ਬੱਚੀ ਦੇ ਆਉਣ ਨਾਲ ਪੰਘੂੜੇ ਵਿੱਚ ਬੱਚਿਆਂ ਦੀ ਕੁੱਲ ਗਿਣਤੀ 141 ਹੋਈ

PPN0909201613

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ ਤਲਵੰਡੀ ਖੁਰਦ, ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 141 ਹੋ ਗਈ ੍ਵ
ਸ੍ਰੀਮਤੀ ਅਮਨਦੀਪ ਕੌਰ ਨੇ ਇਸ ਮੌਕੇ ਦੱਸਿਆ ਕਿ ਬੀਤੀ 5 ਸਤੰਬਰ ਨੂੰ ਸਵੇਰੇ 11 ਵਜੇ ਦੇ ਕਰੀਬ ਕਿਸੇ ਅਨਜਾਣ ਵਿਅਕਤੀ ਵੱਲੋਂ ਚਾਰ-ਪੰਜ ਦਿਨ ਦੀ ਇਸ ਬੱਚੀ ਨੂੰ ਪੰਘੂੜੇ ਵਿੱਚ ਪਾਇਆ ਗਿਆ ਸੀ ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵੀਨਿਊ ਤੋਂ ਕਰਵਾਇਆ ਗਿਆ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ। ਇਸ ਲਈ ਇਸ ਬੱਚੀ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਬੱਚੀ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਬੱਚਾ ਗੋਦ ਲੈਣਾ ਹੋਵੇ ਤਾਂ ਉਹ ਵੈੱਬਸਾਈਟ ਾਾਾ.ਚੳਰੳ.ਨਚਿ.ਨਿ ਰਾਹੀਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਰੈੱਡ ਕਰਾਸ ਦਫ਼ਤਰ ਦੇ ਬਾਹਰ ਇਹ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ ਅਤੇ ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਲੜਕੇ ਤੇ ਲੜਕੀ ਵਿਚ ਫਰਕ ਕਰਨਾ ਬਹੁਤ ਵੱਡੀ ਗ਼ਲਤੀ ਹੈ, ਕਿਉਂਕਿ ਦੋਵੇਂ ਕੁਦਰਤ ਦਾ ਦਿੱਤਾ ਹੋਇਆ ਤੋਹਫ਼ਾ ਹਨ। ਉਨ੍ਹਾਂ ਕਿਹਾ ਕਿ ਸਾਨੂੰ ਕੁੜੀਆਂ ਨੂੰ ਮੁੰਡਿਆਂ ਵਾਂਗ ਪਾਲਣ-ਪੋਸ਼ਣ ਅਤੇ ਪਿਆਰ ਦੇ ਕੇ ਉੱਚ ਸਿੱਖਿਆ ਦਿਵਾਉਣੀ ਚਾਹੀਦੀ ਹੈ ਤਾਂ ਜੋ ਉਹ ਵਧੀਆ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਰੈੱਡ ਕਰਾਸ ਦੇ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply