ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) ੁ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਥਾਣਾ ਮਹਿਲਪੁਰ ਅਧੀਨ ਆਉਂਦੇ ਪਿੰਡ ਮਜਾਰਾ ਡੀਂਗਰੀਆਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪ’ਖੇ ਦੇ ਸ਼ਾਰਟ ਸਰਕਟ ਕਾਰਣ ਇਹ ਘਟਨਾ ਵਾਪਰੀ ਹੈ ਜਿਸ ਵਿਵਿੱਚ ਪਾਵਨ ਸਰੂਪ ਅਗਨ ਭੇਟ ਹੋਣ ਤੋਂ ਇਲਾਵਾ ਪਾਲਕੀ ਸਾਹਿਬ ਅਤੇ ਗੁਰਦੁਆਰੇ ਦੀ ਇਮਾਰਤ ਦਾ ਵੀ ਨੁਕਸਾਨ ਹੋਇਆ ਹੈ ਜਿਸ ਲਈ ਪ੍ਰਬੰਧਕ ਸਿ’ਧੇ ਤੌਰ ‘ਤੇ ਜ਼ਿੰਮੇਵਾਰ ਹਨ।ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਹਿਫ਼ਾਜਤ ਤੇ ਉਸ ਵਿੱਚ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਗੁਰਬਾਣੀ ਦਾ ਆਦਰੁਸਤਿਕਾਰ ਕਰਨ ਵਿੱਚ ਵੱਡੀ ਅਣਗਹਿਲੀ ਵਰਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸਮੇਂੁਸਮੇਂ ‘ਤੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮਾਧਿਅਮ ਰਾਹੀਂ ਪਿੰਡਾਂ, ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਅਵੇਸਲਾਪਨ ਛੱਡਣ ਲਈ ਕਿਹਾ ਜਾਂਦਾ ਹੈ, ਪ੍ਰੰਤੂ ਕਮੇਟੀਆਂ ਵੱਲੋਂ ਧਿਆਨ ਨਾ ਦਿੱਤੇ ਜਾਣਾ ਬੇਹੱਦ ਦੁੱਖਦਾਈ ਹੈ।ਉਨ੍ਹਾਂ ਇਕ ਵਾਰ ਫਿਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੁੰ ਅਗਾਊਂ ਸੁਚੇਤ ਕਰਦਿਆਂ ਕਿਹਾ ਕਿ ਇਨ੍ਹਾਂ ਹਿਰਦੁੇਵੇਦਕ ਘਟਨਾਵਾਂ ਨੂੰ ਰੋਕਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਜਲੀ ਨਾਲ ਚੱਲਣ ਵਾਲੇ ਉਪਕਰਨ ਤੋਂ ਥੋੜ੍ਹੀ ਦੂਰ ਰੱਖੇ ਜਾਣ ਤੇ ਸੁੱਖਆਸਣ ਕਰਨ ਤੋਂ ਬਾਅਦ ਬੰਦ ਕਰ ਦਿੱਤੇ ਜਾਣ ਤਾਂ ਜੋ ਰਾਤ ਸਮੇਂ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media