Thursday, October 8, 2026

ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕਬੱਡੀ ਅਕੈਡਮੀ ਨੇ ਮਾਝਾ ਕਬੱਡੀ ਕਲੱਬ ਨੂੰ 5 ਅੰਕਾਂ ਨਾਲ ਹਰਾਇਆ

PPN0909201624

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਖੇਡਾਂ ਨਾਲ ਨੌਜਵਾਨਾਂ ਨੂੰ ਜੋੜਣ ਦੇ ਮਕਸਦ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬਾਬਾ ਨਾਗੀਆਣਾ ਸਾਹਿਬ ਪਿੰਡ ਉਦੋਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੋ੍ਰਮਣੀ ਕਮੇਟੀ ਦੀ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕਬੱਡੀ ਅਕੈਡਮੀ ਫਤਹਿਗੜ੍ਹ ਸਾਹਿਬ ਅਤੇ ਮਾਝਾ ਕਬੱਡੀ ਕਲੱਬ ਵਿਚਕਾਰ ਕਬੱਡੀ ਦਾ ਮੁਕਾਬਲਾ ਕਰਵਾਇਆ ਗਿਆ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਹਰਚਰਨ ਸਿੰਘ ਮੁੱਖ ਸਕੱਤਰ ਤੇ ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੋਹਾਂ ਟੀਮਾਂ ਦੇ ਖਿਡਾਰੀ ਸਾਬਤ ਸੂਰਤ ਸਨ ਅਤੇ ਇਸ ਮੁਕਾਬਲੇ ਵਿੱਚ ਸ਼ੋ੍ਰਮਣੀ ਕਮੇਟੀ ਦੀ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕਬੱਡੀ ਅਕੈਡਮੀ ਫਤਹਿਗੜ੍ਹ ਸਾਹਿਬ ਨੇ ਮਾਝਾ ਕਬੱਡੀ ਕਲੱਬ ਨੂੰ 5 ਅੰਕਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਅਤੇ ਦੂਜੇ ਨੰਬਰ ‘ਤੇ ਰਹੀ ਟੀਮ ਨੂੰ 25 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸ. ਕੇਵਲ ਸਿੰਘ ਤੇ ਰਣਜੀਤ ਸਿੰਘ ਵਧੀਕ ਸਕੱਤਰ, ਤੇਜਿੰਦਰ ਸਿੰਘ ਪੱਡਾ ਇੰਚਾਰਜ ਸਪੋਰਟਸ, ਜਰਨੈਲ ਸਿੰਘ ਸੁਪਰਵਾਈਜ਼ਰ, ਮੇਜਰ ਸਿੰਘ ਕਬੱਡੀ ਕੋਚ ਤੇ ਪ੍ਰੇਮ ਸਿੰਘ ਹਾਕੀ ਕੋਚ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply