Monday, February 23, 2026

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਅਹਿਮ ਇਕੱਤਰਤਾ ਹੋਈ

PPN0909201625

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਵਿਖੇ 25-26 ਸਤੰਬਰ 2016 ਨੂੰ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਦਫਤਰ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿੱਚ ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਮਨਜੀਤ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਸਰੋਆ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਆਦਿ ਸ਼ਾਮਲ ਹੋਏ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਮਾਹਿਰ ਵਿਦਵਾਨਾਂ ਦੀ ਰਿਹਾਇਸ਼, ਲੰਗਰ ਅਤੇ ਹੋਰਨਾਂ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਵੱਖ-ਵੱਖ ਕਾਰਜਾਂ ਲਈ ਸਬ ਕਮੇਟੀਆਂ ਵੀ ਗਠਿਤ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਸਬੰਧੀ ਅਗਲੀ ਮੀਟਿੰਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਿਤੀ 13 ਸਤੰਬਰ ਨੂੰ ਰੱਖੀ ਗਈ ਹੈ।ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੋ੍ਰਮਣੀ ਕਮੇਟੀ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਇਸ ਸੰਮੇਲਨ ਵਿੱਚ ਜਿੱਥੇ ਪੰਜਾਬੀ ਭਾਸ਼ਾ ਦੇ ਉੱਜਵਲ ਭਵਿੱਖ ਲਈ ਸਿਰਜੋੜ ਚਰਚਾ ਕੀਤੀ ਜਾਵੇਗੀ, ਓਥੇ ਵਿਸ਼ਵੀਕਰਨ ਦੇ ਦੌਰ ਵਿੱਚ ਪੰਜਾਬੀ ਦੇ ਸਥਾਨ ਤੇ ਚਰਚਾ ਦੇ ਨਾਲ-ਨਾਲ ਪੰਜਾਬੀ ਗਲੋਬਲੀ ਪ੍ਰਸਾਰ ਦੇ ਦਰਪੇਸ਼ ਚੁਣੌਤੀਆਂ ਨੂੰ ਵੀ ਪ੍ਰਚਾਰ ਦਾ ਕੇਂਦਰ ਬਿੰਦੂ ਬਣਾਇਆ ਜਾਵੇਗਾ। ਇਸ ਮੌਕੇ ਜਗਜੀਤ ਸਿੰਘ ਤੇ ਸਿਮਰਜੀਤ ਸਿੰਘ ਮੀਤ ਸਕੱਤਰ, ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ, ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਭੱਠਾ ਸਾਹਿਬ ਰੌਪੜ, ਕਰਮਜੀਤ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਡਾ. ਅਨੁਰਾਗ ਸਿੰਘ ਤੇ ਮਨਜੀਤ ਸਿੰਘ ਇੰਚਾਰਜ ਸ਼ਤਾਬਦੀਆਂ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply