
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਕੋਟਲੀ ਮੁਗਲਾਂ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਲਗਭਗ 120 ਵਿਅਕਤੀਆਂ ਵੱਲੋਂ ਹਿੱਸਾ ਲਿਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਮੌਜੂਦ ਲੋਕਾਂ ਨਾਲ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਇਸ ਮੌਕੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ, ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸ਼੍ਰੀ ਨੀਤਿਨ ਮਹਾਜਨ ਐਡਵੋਕੇਟ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼੍ਰੀ ਤਜਿੰਦਰ ਕੁਮਾਰ, ਪਿੰਡ ਦੇ ਸਰਪੰਚ ਅਤੇ ਹੋਰ ਵੀ ਹਾਜ਼ਰ ਸਨ।
Punjab Post Daily Online Newspaper & Print Media