Thursday, July 30, 2026

ਡਿਪਟੀ ਕਮਿਸ਼ਨਰ ਵਲੋਂ ਮਨਾਹੀ ਦੇ ਹੁਕਮ ਲਾਗੂ

Varun Rusam

ਅੰਮ੍ਰਿਤਸਰ, 10 ਸਤੰਬਰ (ਜਗਦੀਫ ਸਿਮਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ‘ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਹੁਕਮ 7 ਨਵੰਬਰ 2016 ਤੱਕ ਲਾਗੂ ਰਹੇਗਾ।
ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਨਵੰਬਰ 2016 ਤੱਕ ਲਾਗੂ ਰਹੇਗਾ। ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਨਵੰਬਰ 2016 ਤੱਕ ਲਾਗੂ ਰਹੇਗਾ।
ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ‘ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ‘ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ‘ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ ਇਹ ਹੁਕਮ 7 ਨਵੰਬਰ 2016 ਤੱਕ ਲਾਗੂ ਰਹੇਗਾ।
ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ, ਟਾਵਰਾਂ, ਚਿਮਨੀਆਂ ਦੀ ਉਸਾਰੀ ਅਤੇ ਉੱਚੇ ਦਰੱਖਤ ਲਗਾਉਣ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਕਿਸੇ ਹਵਾਈ ਹਾਦਸੇ ਦੇ ਖ਼ਤਰੇ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ। ਉਪਰੋਕਤ ਦੋਵੇਂ ਹੁਕਮ 7 ਨਵੰਬਰ ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 7 ਨਵੰਬਰ 2016 ਤੱਕ ਲਾਗੂ ਰਹੇਗਾ।
ਅੰਮ੍ਰਿਤਸਰ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਨਵੰਬਰ 2016 ਤੱਕ ਲਾਗੂ ਰਹੇਗਾ।
ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ‘ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ ਇਹ ਹੁਕਮ 7 ਨਵੰਬਰ 2016 ਤੱਕ ਲਾਗੂ ਰਹੇਗਾ।
ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਹ ਹੁਕਮ 7 ਨਵੰਬਰ 2016 ਤੱਕ ਲਾਗੂ ਰਹੇਗਾ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply