ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਜੀਐਨਡੀਯੂ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੇ ਸੰਪੰਨ ਹੋਏ ਦੋ ਦਿਨਾਂ ਇੰਟਰ ਕਾਲਜ ਟੇਬਲ ਟੈਨਿਸ ਮੁਕਾਬਲਿਆਂ ਦੇ ਦੋਰਾਨ ਮਹਿਲਾਵਾਂ ਦੇ ਵਰਗ ਵਿਚ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਤੇ ਪੁਰਸ਼ਾਂ ਦੇ ਵਰਗ ਵਿਚ ਡੀਏਵੀ ਕਾਲਜ ਅੰਮ੍ਰਿਤਸਰ ਮੋਹਰੀ ਰਹਿ ਕੇ ਚੈਂਪੀਅਨ ਬਣੇ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਚ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮੈਡਮ ਰਾਜਵਿੰਦਰ ਕੋਰ ਅਤੇ ਪਿਸ਼ੋਰਾ ਸਿੰਘ ਧਾਰੀਵਾਲ ਦੀ ਦੇਖ ਰੇਖ ਹੇਠ ਸੰਪੰਨ ਹੋਏ ਇਨ੍ਹਾਂ ਮੁਕਾਬਲਿਆਂ ਦੇ ਪੁਰਸ਼ਾਂ ਦੇ ਵਰਗ ਵਿਚ ਡੀਏਵੀ ਕਾਲਜ ਅੰਮ੍ਰਿਤਸਰ ਪਹਿਲੇ, ਜੀਐਨਡੀਯੂ ਕੈਂਪਸ ਦੂਜੇ ਤੇ ਲਾਇਲਪੁਰ ਖਾਲਸਾ ਕਾਲਜ ਤੀਸਰੇ ਸਥਾਨ ਤੇ ਰਹੇ। ਮਹਿਲਾਵਾਂ ਦੇ ਵਰਗ ਵਿਚ ਬੀਬੀਕੇ ਡੀਏਵੀ ਕਾਲਜ ਅੰਮ੍ਰਿਤਸਰ ਪਹਿਲੇ, ਕੇਐਮਵੀ ਜਲੰਧਰ ਦੂਜੇ ਤੇ ਜੀਐਨਡੀਯੂ ਕੈਂਪਸ ਤੀਜੇ ਸਥਾਨ ਤੇ ਰਹੇ। ਜੇਤੂਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਜੀਐਨਡੀਯੂ ਖੇਡ ਪ੍ਰਬੰਧਕਾਂ ਵਲੋਂ ਅਦਾ ਕੀਤੀ ਗਈ। ਇਸ ਮੋਕੇ ਕੋਚ ਮਨੀਸ਼ ਕੁਮਾਰ, ਹਰਜੀਤ ਸਿੰਘ, ਦਵਿੰਦਰ ਸਿੰਘ, ਸੰਦੀਪ ਕੁਮਾਰ, ਹਰਮੀਤ ਕੋਰ, ਮਨਦੀਪ ਕੋਰ, ਸਵੀਟੀ ਬਾਲਾ, ਅਰੁਣਾ ਮਹਾਜਨ, ਸਵਿਤਾ ਕੁਮਾਰੀ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …