ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਤੇ ਸਵੱਸਥ ਭਾਰਤ ਮੁਹਿੰਮ ਦੇ ਤਹਿਤ ਕੇਵੀ-1 ਸਦਰ ਕੈਂਟ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਲੋਂ ਪ੍ਰਿੰ: ਕੁਸੁਮ ਮਲਹੋਤਰਾ ਦੀ ਦੇਖ ਰੇਖ ਹੇਠ ਸਵੱਛ ਭਾਰਤ ਡੇ ਦਾ ਆਯੋਜਨ ਕੀਤਾ ਗਿਆ। ਇਸ ਦੋਰਾਨ ਵਿਦਿਆਰਥੀਆਂ ਵਲੋਂ ਸਕੂਲ ਦੇ ਚੌਗਿਰਦੇ ਦੀ ਸਾਫ ਸਫਾਈ ਕਰਨ ਤੋਂ ਇਲਾਵਾ ਸਕੂਲ ਦੇ ਖਾਲੀ ਸਥਾਨਾਂ ਤੇ ਨੁਕਰਾਂ ਦੇ ਵਿਚ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ। ਇਸ ਮੋਕੇ ਪ੍ਰਿੰ: ਕੁਸੁਮ ਮਲਹੋਤਰਾ ਨੇ ਕਿਹਾ ਕਿ ਸਾਨੂੰ ਇਸ ਮੁਹਿੰਮ ਵਿਚ ਯੋਗਦਾਨ ਪਾ ਕੇ ਦੇਸ਼ ਨੂੰ ਸਾਫ ਸੁਥਰਾ ਰੱਖਣ ਤੇ ਸ਼ੁੱਧ ਵਾਤਾਵਰਣ ਦੀ ਪੈਦਾਵਾਰ ਲਈ ਯੋਗਦਾਨ ਪਾਉਣਾ ਚਾਹੀਦਾ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …