
ਚੌਂਕ ਮਹਿਤਾ, 10 ਸਤੰਬਰ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਸਤਿਕਾਰਯੋਗ ਪਿਤਾ ਜਥੇਦਾਰ ਤਰਲੋਚਨ ਸਿੰਘ ਬੀਤੇ ਦਿਨੀ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿੱਚ ਜਾ ਬਿਰਾਜੇ।ਇਸ ਦੁਖਦਾਈ ਘੜੀ ਵਿੱਚ ਇਲਾਕੇ ਦੇ ਸੰਤ ਮਹਾਪੁਰਸ਼ ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ ਵਾਲੇ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਭੇਜ ਸਿੰਘ ਖੁਜਾਲੇ ਵਾਲੇ, ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲੇ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਾ, ਬਾਬਾ ਗੁਰਮੀਤ ਸਿੰਘ ਚੰਨਣਕੇ ਵਾਲਿਆ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media