ਜੰਡਿਆਲਾ ਗੁਰੂ, 11 ਸਤੰਬਰ (ਹਰਿੰਦਰਪਾਲ ਸਿੰਘ)- ਬੀਤੇ ਦਿਨੀ ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਮੰਗ ਪੱਤਰ ਦੇਣ ਲਈ ਜਾ ਰਹੇ ਪੱਤਰਕਾਰਾਂ ‘ਤੇ ਪੁਲਿਸ ਵਲੋ ਕੀਤੇ ਗਏ ਲਾਠੀਚਾਰਜ ਦੀ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵੱਲੋਂ ਕਰੜੇ ਸ਼ਬਦਾ ਵਿੱਚ ਨਿੰਦਾ ਕੀਤੀ ਗਈ ਹੈ।ਜੰਡਿਆਲਾ ਗੁਰੂ ਦੇ ਪ੍ਰਧਾਨ ਵਿਜੇ ਕੁਮਾਰ ਮੱਟੀ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਸਤੰਬ ਹਨ, ਜੋ ਲੋਕਾਂ ਦੀ ਆਵਾਜ ਨੂੰ ਸਰਕਾਰ ਤੱਕ ਪਹੁੰਚਾਉਦੇ ਅਤੇ ਸਰਕਾਰ ਦੀਆਂ ਖਾਮੀਆਂ ਨੂੰ ਲੋਕਾਂ ਸਾਹਮਣੇ ਉਜਾਗਰ ਕਰਦੇ ਹਨ। ਅਫਸੋਸ ਦੀ ਗੱਲ ਹੈ ਕਿ ਅੱਜ ਉਹਨਾਂ ਨੂੰ ਵੀ ਆਪਣੀਆਂ ਮੰਗਾਂ ਮਨਵਾਉਣ ਲਈ ਸਰਕਾਰ ਦੀਆਂ ਲਾਠੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਜੋ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ।ਪ੍ਰਧਾਨ ਮੱਟੀ ਨੇ ਕਿਹਾ ਪੁਲਿਸ ਵਲੋਂ ਪੱਤਰਕਾਰਾਂ ‘ਤੇ ਕੀਤਾ ਗਿਆ ਹਮਲਾ ਲੋਕਤੰਤਰ ਤੇ ਕੀਤਾ ਗਿਆ ਹਮਲਾ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਨੀ ਹੀ ਘੱਟ ਹੈ।ਉਨਾ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਪੱਤਰਕਾਰਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀ ਪੁਲਿਸ ਕਰਮਚਾਰੀਆਂ ‘ਤੇ ਸਖਤੀ ਨਾਲ ਕਾਰਵਾਈ ਅਮਲ ਵਿੱਚ ਲਿਆਵੇ ਤਾਂ ਜੋ ਅੱਗੇ ਤੋ ਕਿਸੇ ਵੀ ਹੈਂਕੜਬਾਜ ਪੁਲਿਸ ਅਧਿਕਾਰੀ ਦੀ ਅਜਿਹਾ ਕਰਨ ਦੀ ਹਿੰਮਤ ਨਾ ਹੋਵੇ।ਉਨਾ ਕਿਹਾ ਕਿ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਪੱਤਰਕਾਰਾਂ ਨੂੰ ਆਪਣਾ ਪੂਰਾ ਸਮਰਥਨ ਦਿੰਦੀ ਹੈ ਤੇ ਦਿਨ ਰਾਤ ਪੱਤਰਕਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …