Friday, November 22, 2024

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਿਸ਼ੇਸ਼ ਮੁਹਿੰਮ 11 ਤੇ 25 ਸਤੰਬਰ ਨੂੰ

ਬਠਿੰਡਾ, 12 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਿਕ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 7 ਸਤੰਬਰ ਤੋਂ ਸ਼ੁਰੂ ਹੋ ਚੁੱਕਿਆ ਹੈ। ਇਹ ਜਾਣਕਾਰੀ ਦਿੰੰਦਿਆਂ ਚੋੋਣਕਾਰ ਰਜਿਸ਼ਟਰੇਸ਼ਨ ਅਫ਼ਸਰ-092 ਬਠਿੰਡਾ ਸ਼ਹਿਰੀ ਕਮ-ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਬੀ.ਐਲ.ਓਜ਼. ਅਤੇ ਸੁਪਰਵਾਈਜਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਦਿੱਤੇ ਗਏ ਸਮੇਂ ਵਿਚ ਪੂਰਾ ਕਰਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਇਕ ਵਿਸ਼ੇਸ਼ ਕੈਂਪੇਨ 11 ਸਤੰਬਰ ਅਤੇ 25 ਸਤੰਬਰ ਨੂੰ ਚਲਾਇਆ ਜਾ ਰਿਹਾ ਹੈ, ਜਿਸ ਦੌਰਾਨ ਬੀ.ਐਲ.ਓਜ਼. ਬੂਥ ‘ਤੇ ਮੋਜੂਦ ਰਹਿਣਗੇ ਅਤੇ ਇਲਾਕੇ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣਗੇ, ਇਸਦੇ ਨਾਲ ਹੀ ਵੋਟਰ ਸੂਚੀ ਵਿਚ ਰਿਹਾਇਸ਼ੀ ਪਤੇ ਦੀਆਂ ਤਬਦੀਲੀਆਂ, ਡੈਥ ਕੇਸ ਅਤੇ ਸ਼ਿਫਟਡ ਵੋਟਾਂ ਕੱਟਣ ਦਾ ਕੰਮ ਪੂਰਾ ਕਰਨਗੇ। ਉਨ੍ਹਾਂ ਆਮ ਜਨਤਾ ਦੀ ਜਾਣਕਾਰੀ ਹਿੱਤ ਦੱਸਿਆ ਕਿ ਆਮ ਨਾਗਰਿਕ ਵੱਧ ਤੋਂ ਵੱਧ ਗਿਣਤੀ ਵਿਚ ਇਸ ਮੌਕੇ ਦਾ ਲਾਭ ਉਠਾਉਣ ਅਤੇ ਵੋਟਰ ਸੂਚੀ ਵਿਚ ਆਪਣੀ ਤੇ ਆਪਣੇ ਪਰਿਵਾਰ ਦੀਆਂ ਵੋਟਾਂ ਦੀ ਤਾਜਾ ਤਰੀਨ ਸਥਿਤੀ ਦਰਜ ਕਰਾਉਣ। ਉਨ੍ਹਾ ਅੱਗੇ ਦੱਸਿਆ ਕਿ ਅਗਾਮੀ ਵਿਧਾਨ ਸਭਾਂ ਚੋਣਾ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਦਾ ਇਹ ਆਖਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 1-1-2017 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਨੌਜਵਾਨਾਂ ਦੀਆਂ ਵੋਟਾਂ ਵੀ ਬਣਾਈਆਂ ਜਾਣਗੀਆਂ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply