ਅੰਮ੍ਰਿਤਸਰ, 13 ਸਤੰਬਰ (ਪੰਜਾਬਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਸੰਪੰਨ ਹੋਈ ਪੁਰਸ਼ਾਂ ਦੀ ਇੰਟਰਕਾਲਜ ਰੱਸਾਕਸ਼ੀ ਖੇਡ ਪ੍ਰਤੀਯੋਗਤਾ ਦੇ ਦੌਰਾਨ ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੀ ਟੀਮ ਮੋਹਰੀ ਰਹਿ ਕੇ ਚੈਂਪੀਅਨ ਬਣੀ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ.. ਡਾ. ਐਚ.ਐਸ. ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਕੋਚ ਸ਼ੰਮੀਪ੍ਰੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦੇ ਦੌਰਾਨ ਜੀਐਨਡੀਯੂ ਦੇ ਅਧਿਕਾਰਤ ਖੇਤਰ ਵਿਚ ਆਉਂਦੇ 8 ਜ਼ਿਲ੍ਹਿਆ ਦੇ ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਤੇ ਰੱਸਾਕਸ਼ੀ ਦੌਰਾਨ ਜ਼ੋਰ ਅਜਮਾਈ ਕੀਤੀ। ਇਸ ਦੌਰਾਨ ਡੀ.ਏ.ਵੀ ਕਾਲਜ ਅੰਮ੍ਰਿਤਸਰ ਪਹਿਲੇ, ਲਾਇਲਪੁਰ ਖਾਲਸਾ ਜਲੰਧਰ, ਦੂਸਰੇ ਜਦੋਂ ਕਿ ਖਾਲਸਾ ਕਾਲਜ ਅੰਮ੍ਰਿਤਸਰ ਦੀ ਟੀਮ ਤੀਸਰੇ ਸਥਾਨ ਤੇ ਰਹੀ। ਜੇਤੂਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਸਹਾਇਕ ਡਿਪਟੀ ਡਾਇਰੈਕਟਰ ਸਪੋਰਟਸ ਕੰਵਰਮਨਦੀਪ ਸਿੰਘ ਨੇ ਅਦਾ ਕੀਤੀ ਤੇ ਕਿਹਾ ਰੱਸਾਕਸ਼ੀ ਖੇਡ ਰਾਹੀਂ ਖਿਡਾਰੀਆਂ ਦੀ ਜਿਸਮਾਨੀ ਤਾਕਤ ਪਤਾ ਲੱਗਦਾ ਹੈ ਉੱਥੇ ਦਰਸ਼ਨੀ ਦੇਹਾਂ ਦੇ ਦਰਸ਼ਨ ਕਰਨ ਦਾ ਵੀ ਮੌਕਾ ਮਿਲਦਾ ਹੈ। ਇਸ ਮੌਕੇ ਪਿਸ਼ੌਰਾ ਸਿੰਘ ਧਾਰੀਵਾਲ, ਕੋਚ ਬਚਨਪਾਲ ਸਿੰਘ, ਕੋਚ ਰਣਕੀਰਤ ਸਿੰਘ ਸੰਧੂ, ਕੋਚ ਹਰਪ੍ਰੀਤ ਸਿੰਘ ਮੰਨੂ, ਮਨਜੀਤ ਸਿੰਘ ਢੱਲ, ਸੰਦੀਪ ਕੁਮਾਰ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …