
ਪੱਟੀ, 13 ਸਤੰਬਰ (ਅਵਤਾਰ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਨੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮਸਲਿਆਂ ਨੂੰ ਮੈਨੀਫੈਸਟੋ ਵਿਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਹੱਲ ਕਰਨ ਦੀ ਗੱਲ ਕਹਿ ਕੇ ਦਰਸਾ ਦਿੱਤਾ ਹੈ ਕਿ ਅਸਲ ‘ਚ ਕੋਈ ਪਾਰਟੀ ਕਿਸਾਨਾਂ ਦੀ ਸੱਚੀ ਹਿਤੈਸ਼ੀ ਹੈ ਤਾ ਉਹ ‘ਆਪ’ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਕੀਤਾ।ਉਨ੍ਹਾਂ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ੁਹਿਤੈਸ਼ੀ ਦੱਸਦੀ ਰਹੀ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਸਾਢੇ 9 ਸਾਲ੍ਹਾਂ ਦੇ ਰਾਜਕਾਲ ਵਿੱਚ ਕਿਸਾਨਾਂ ਨੂੰ ਅਤਿਅੰਤ ਮੁਸ਼ਕਿਲ ਦਾ ਸਾਹਮਣਾ ਕਰਨਾ ੁਪਿਆ ਹੈ, ਇਹੀ ਕਾਰਣ ਹੈ ਕਿ ਇਸ ਸਰਕਾਰ ਦੇ ਸਮੇਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਦਰ ਸਭ ਤੋਂ ਵੱਧ ਰਹੀ।ਉਨ੍ਹਾਂ ਕਿਹਾ ਕਿ ਉਕਤ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀਆ ਫਸਲਾਂ ਵੇਚਣ ਲਈ ਕਈ ਕਈ ਕਈ ਦਿਨਾਂ ਮੰਡੀਆਂ ਵਿੱਚ ਭੁੱਖੇ ਭਾਣੇ ਕੱਟਣੇ ਪਏ, ਪਰ ਸਰਕਾਰ ਦੇ ਲੀਡਰਾਂ ਨੇ ਉਨ੍ਹਾਂ ਦੀ ਸਾਰ ਨਹੀ ਲਈ ।ਉਨ੍ਹਾਂ ਕਿਹਾ ਕਿ ‘ਆਪ’ ਦੇ ਕਿਸਾਨ ਮੈਨੀਫੈਸਟੋ ਵਿਚ ਕਿਸਾਨਾਂ ਮਜਦੂਰਾਂ ਦੇ ਮੁਦੇ ਸ਼ਾਮਿਲ ਕਰਨ ਨਾਲ ਕਿਸਾਨਾਂ ਦੇ ਚਿਹਰੀਆਂ ਤੇੇ ਰੌਣਕ ਦਿਖਾਈ ਦੇਣ ਲੱਗੀ ਹੈ ਅਤੇ ਕਿਸਾਨ ਭਾਈਚਾਰਾ ਇਹ ਪੂਰੀ ਤਰ੍ਹਾਂ ਮਨ ਬਣਾ ਚੁੱਕਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣਾਉਣੀ ਹੈ।ਇਸ ਮੋਕੇ ਰਜਿੰਦਰ ਸਿੰਘ ਉਸਮਾ, ਬਿਰਜਮੋਹਣ ਸਿੰਘ, ਨਿਸਾਨ ਸਿੰਘ ਸਭਰਾ, ਪੰਜਾਬ ਸਿੰਘ ਦੁੱਬਲੀ, ਗੁਰਪਿੰਦਰ ਸਿੰਘ ਪੱਟੀ ਆਦਿ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media