Sunday, August 16, 2026

ਪੰਜਾਬ ਵਰਸਟੀ ਨੂੰ ਚੜਿਆ ਸੈਨੇਟ ਚੋਣਾਂ ਦਾ ਬੁਖਾਰ

ppn1409201602ਬਠਿੰਡਾ, 14 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਯੂਨੀਵਰਸਿਟੀ ਸੈਨੇਟ ਲਈ ਚੋਣਾਂ ਦਾ ਬੁਖਾਰ ਬਠਿੰਡਾ ਪੁੱਜਣ ਲੱਗਾ ਹੈ। ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋ ਰਹੀਆਂ ਸੈਨੇਟ ਚੋਣਾਂ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ। ਇਸ ਚੋਣ ਪ੍ਰੋਗਰਾਮ ਤਹਿਤ ਵੀਰਵਾਰ ਸ਼ਾਮ ਨੂੰ 6 ਵਜੇ ਟੀਚਰਜ਼ ਹੋਮ ਬਠਿੰਡਾ ਵਿਖੇ ਸੈਨੇਟ ਦੇ ਵੋਟਰ, ਵੱਖ ਵੱਖ ਜੱਥੇਬੰਦੀਆਂ ਦੇ ਪ੍ਰਤੀਨਿਧ ਅਤੇ ਸਟੇਟ ਬੈਂਕ ਆਫ ਇੰਡੀਆ ਦੀਆਂ ਯੂਨੀਅਨਾਂ ਦੇ ਆਗੂ ਇੰਨ੍ਹਾਂ ਚੋਣਾਂ ਸਬੰਧੀ ਵਿਚਾਰਾਂ ਕਰਨਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਬੈਂਕ ਆਫ ਇੰਡੀਆ ਦੀਆਂ ਜੱਥੇਬੰਦੀਆਂ ਦੇ ਆਗੂ ਏ.ਜੀ.ਐਸ ਦਲੀਪ ਕੁਮਾਰ ਅਤੇ ਐਸ.ਬੀ.ਆਈ.ਐਸ.ਏ ਦੇ ਰੀਜਨਲ ਸਕੱਤਰ ਗੁਲਸ਼ਨ ਓਬਰਾਏ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਸੈਨੇਟ ਚੋਣ ਲਈ ਉਮੀਦਵਾਰ ਤੇ ਐਸ. ਬੀ. ਆਈ.ਐਸ.ਏ ਦੇ ਚੰਡੀਗੜ੍ਹ ਸਰਕਰਲ ਦੇ ਜਰਨਲ ਸਕੱਤਰ ਸੰਜੀਵ ਕੁਮਾਰ ਬੰਦਲਿਸ਼ ਤੋਂ ਇਲਾਵਾ ਹੋਰ ਵੀ ਕਈ ਅਹਿਮ ਸ਼ਖਸ਼ੀਅਤਾਂ ਸ਼ਾਮਲ ਹੋਣਗੀਆਂ।ਉਨ੍ਹਾਂ ਦੱਸਿਆ ਕਿ ਸੈਨੇਟ ਵਰਸਟੀ ਦੀ ਮਹੱਤਵਪੂਰਨ ਬਾਡੀ ਹੈ ਜਿਥੇ ਇਮਾਨਦਾਰ ਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਲੋਕਾਂ ਦੀ ਜਰੂਰਤ ਹੈ।ਉਨ੍ਹਾਂ ਸੈਨੇਟ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ੀ ਬੰਦਲਿਸ਼ ਦੇ ਵਿਚਾਰ ਸੁਨਣ ਲਈ ਟੀਚਰਜ਼ ਹੋਮ ਵਿਖੇ ਪੁੱਜਣ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply