ਬਠਿੰਡਾ, 14 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਸਮਾਜ ਸੇਵੀ ਸੰਸਥਾ ਆਸਰਾ ਵੈਲਫੇਅਰ ਸੁਸਾਇਟੀ ਤੇ ਮੈਕਸ ਸੁਪਰ ਸੁਪਰਲਿਸ਼ਟੀ ਹਸਪਤਾਲ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਦੁਆਰਾ ਸਰਕਾਰੀ ਪ੍ਰਇਮਰੀ ਸਕੂਲ ਗੋਨਿਆਣਾ ਕਲਾਂ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸ: ਗੁਰਪ੍ਰਤਾਪ ਸਿੰਘ ਸਹੋਤਾ ਡੀ.ਐਸ.ਪੀ ਭੁੱਚੋਂ ਵਲੋਂ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨੇ ਹਾਜ਼ਰ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਮਾਰੂ ਬੀਮਾਰੀਆਂ ਤੋਂ ਬੱਚਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਕੈਂਪ ਲਗਾਉਣ ਵਾਲੀਆਂ ਸੰਸਥਾਵਾਂ ਦਾ ਸ਼ਲਾਘਾਂ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਦੇ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕੈਂਪ ਦੌਰਾਨ ਹਾਜ਼ਰ ਮਰੀਜ਼ਾਂ ਨੂੰ ਸੰਸਥਾ ਵਲੋਂ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ।ਮਰੀਜ਼ਾਂ ਦੀ ਚੈਂਕਅੱਪ ਡਾ: ਮਲਕੀਤ ਸਿੰਘ ਗਿੱਲ ਅਤੇ ਡਾ: ਪਾਰਲ ਗੁਪਤਾ ਦੀ ਟੀਮ ਵਲੋਂ ਕੀਤਾ ਗਿਆ। ਕੈਂਪ ਦੇ ਵਿਸ਼ੇਸ਼ ਮਹਿਮਾਨ ਸ: ਬਲਕਾਰ ਸਿੰਘ ਬਰਾੜ ਨੇ ਵਿਸੇਸ਼ ਤੌਰ ‘ਤੇ ਸ਼ਿਰਕਤ ਕੀਤੀ। ਕੈਂਪ ਇੰਨਚਾਰਜ ਸੰਜੀਵ ਜਿੰਦਲ, ਪ੍ਰਦੀਪ ਸ਼ਰਮਾ ਵਲੋਂ ਦਵਾਈਆਂ ਦੀ ਸੇਵਾ ਨਿਭਾਈ ਗਈ। ਇਨ੍ਹਾਂ ਤੋਂ ਇਲਾਵਾ ਹਰਵਿੰਦਰ ਸਿੰਘ ਪ੍ਰਧਾਨ,ਬਬਲਦੀਪ ਸਿੰਘ, ਸ਼ਗਨਦੀਪ ਸਿੰਘ,ਹੈਪੀ, ਰਵਿ ਸ਼ਰਮਾਂ, ਭਿੰਡਰ ਸਿੰਘ, ਮਨਦੀਪ ਸਿੰਘ, ਰਮੇਸ਼ ਮਹਿਤਾ, ਬਾਲ ਕ੍ਰਿਸ਼ਨ, ਵਿਨੋਦ ਗੋਇਲ ਆਦਿ ਵਲੋਂ ਵੀ ਸਹਿਯੋਗ ਦਿੱਤਾ ਗਿਆ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media