ਅੰਮ੍ਰਿਤਸਰ. 14 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਚਾਚਾ ਡਾ. ਜਗਤਾਰ ਸਿੰਘ ਭਾਟੀਆ (55) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਡਾ. ਜਗਤਾਰ ਸਿੰਘ ਭਾਟੀਆ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਡਾ. ਜਗਤਾਰ ਸਿੰਘ ਭਾਟੀਆ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਡਾ. ਜਗਤਾਰ ਸਿੰਘ ਭਾਟੀਆ ਦੇ ਦਿਹਾਂਤ ‘ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਤੇ ਸ. ਦਿਲਜੀਤ ਸਿੰਘ ਬੇਦੀ ਸਕੱਤਰ ਨੇ ਵੀ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media