ਬਠਿੰਡਾ, 15 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਜ਼ਿਲ੍ਹਾ ਮੈਜਿਸਟਰੇਟ, ਬਠਿੰਡਾ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਹੁਕਮ ਜਾਰੀ ਕਰਕੇ ਗੋਲਾ ਬਾਰੂਦ ਡਿਪੂ ਮਿਲਟਰੀ ਏਰੀਆ ਬਠਿੰਡਾ ਦੇ 1200 ਗਜ਼ ਦੀ ਹਦੂਦ ਅੰਦਰ ਕਿਸੇ ਤਰ੍ਹਾਂ ਦੀ ਮਕਾਨਾਂ ਦੀ ਉਸਾਰੀ ਕਰਨ ‘ਤੇ ਰੋਕ ਲਗਾਈ ਹੈ। ਹੁਕਮ ਵਿੱਚ ਕਿਹਾ ਗਿਆ ਕਿ ਇਹ ਪਾਬੰਦੀ ਵਰਕ ਆਫ ਡੀਫੈਂਸ ਐਕਟ 1903 ਅਤੇ ਹੋਰ ਹਦਾਇਤਾਂ ਵਿੱਚ ਦਿੱਤੀਆਂ ਗਈਆਂ ਸ਼ਰਤਾਂ ਅਤੇ ਪ੍ਰਾਵਧਾਨਾ ਦੇ ਹਿਸਾਬ ਨਾਲ ਲਾਗੂ ਹੋਵੇਗੀ। ਇਹ ਪਾਬੰਦੀ ਦੇ ਹੁਕਮ 31 ਅਕਤੂਬਰ 2016 ਤੱਕ ਲਾਗੂ ਰਹਿਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media