Sunday, September 13, 2026

ਡੀ.ਏ.ਵੀ.ਪਬਲਿਕ ਸਕੂਲ ਨੇ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ

ppn1509201607

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਨੌਵੀਂ ਜਮਾਤ ਦੀ ਵਿਦਿਆਰਥਣ ਸ਼ੁਭਰੀਤ ਕੌਰ ਸੰਧੂਂ ਨੇ ਂਸਟੇਟ ਫੈਂਸਿੰਗ ਚੈਂਪੀਅਨਸ਼ਿਪਂ ਜੋ ਕਿ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਹੋਈ, ਵਿੱਚ ਸਕੂਲ ਦੀ ਵਿਅਕਤੀਗਤ ਈਵੈਂਟ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ।ਉਸ ਨੇ ਅੰਡਰਸ਼17 ਵਰਗ ਵਿੱਚ ਉਸੇ ਈਵੈਂਟ ਵਿੱਚ ਹਿੱਸਾ ਲੈ ਕੇ ਟੀਮ ਈਵੈਂਟ ਵਿੱਚ ਵੀ ਸਿਲਵਰ ਮੈਡਲ ਜਿੱਤਿਆ, ਜਿਸ ਵਿੱਚ ਪੂਰੇ ਪੰਜਾਬ ਭਰ ਦੀਆਂ ਟੀਮਾਂ ਨੇ ਹਿੱਸਾ ਲਿਆ ਸੀ। ਪੰਜਾਬ ਜ਼ੋਨਸ਼ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥਣ ਦੀ ਜਿੱਤ ਦੀ ਖੁਸ਼ੀ ਵਿੱਚ ਉਸਨੂੰ ਅਸ਼ੀਰਵਾਦ ਦਿੱਤਾ ਅਤੇ ਭਵਿੱਖ ਵਿੱਚ ਹੋਰ ਵਧੀਆ ਕਾਰਗੁਜ਼ਾਰੀ ਲਈ ਉਸਨੂੰ ਪ੍ਰੇਰਿਤ ਕੀਤਾ।ਸਕੂਲ ਦੇ ਪ੍ਰਿਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਨੈਸ਼ਨਲ ਪੱਧਰ ਦੇ ਚੈਂਪੀਅਨਸ਼ਿਪ ਲਈ ਅਸ਼ੀਰਵਾਦ ਵੀ ਦਿੱਤਾ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply