ਨਵੀਂ ਦਿੱਲੀ, 26 ਮਈ (ਅੰਮ੍ਰਿਤ ਲਾਲ ਮੰਨਣ) ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸਥਾਨ ਗੁਰਦੁਆਰਾ ਰਕਾਬਗੰਜ ਸਾਹਿਬ ‘ਚ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਅਦਾ ਕਰਨ ਪੂੱਜੇ ਸ਼੍ਰੋਮਣੀ ਅਕਾਲੀ ਦਲ ਦੇ ਲੋਕਸਭਾ ਚੋਣਾਂ ਵਿਚ ਜੇਤੂ ਹੋਏ ਉਮੀਦਵਾਰ ਪ੍ਰੈਮ ਸਿੰਘ ਚੰਦੂ ਮਾਜਰਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਸੀਨੀਅਰ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਸ਼੍ਰੋਮਣੀ ਕਮੇਟੀ ਮੈਂਬਰ ਭੂਪਿੰਦਰ ਸਿੰਘ ਆਨੰਦ ਵੱਲੋਂ ਚੰਦੂ ਮਾਜਰਾ ਅਤੇ ਬ੍ਰਹਮਪੁਰਾ ਦਾ ਸਿਰੋਪੇ ਅਤੇ ਸ਼ਾਲ ਰਾਹੀਂ ਸਨਮਾਨ ਕੀਤਾ ਗਿਆ। ਪੰਜਾਬੀ ਯੁਨਿਵਰਸਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦਾ ਵੀ ਇਸ ਮੌਕੇ ਉਨ੍ਹਾਂ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸਨਮਾਨ ਕੀਤਾ ਗਿਆ। ਜੀ.ਕੇ. ਨੇ ਇਸ ਮੌਕੇ ਪਾਰਟੀ ਕਾਰਕੁੰਨਾਂ ਦਾ ਧੰਨਵਾਦ ਕਰਦੇ ਹੋਏ ਚੰਦੂਮਾਜਰਾ ਤੇ ਬ੍ਰਹਮਪੁਰਾ ਦੀ ਜਿੱਤ ਤੇ ਵਧਾਈ ਵੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ‘ਚ ਦਿੱਲੀ ਕਮੇਟੀ ਮੈਂਬਰ ਅਤੇ ਪਾਰਟੀ ਕਾਰਕੂੰਨ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …