ਅੰਮ੍ਰਿਤਸਰ, 26 ਮਈ (ਪ੍ਰੀਤਮ ਸਿੰਘ)- ‘ਸੈਂਟਰਲ ਫ਼ਾਰ ਡਾਇਲਾਂਗ ਐਂਡ ਰੀਕਾਨਸੀਲੇਸ਼ਨ’ (ਸੀ. ਡੀ. ਆਰ.) ਵੱਲੋਂ ਚਲ ਰਹੀ ੩ ਰੋਜ਼ਾ ਵਿੱਦਿਅਕ ਕਾਨਫ਼ਰੰਸ ਦੌਰਾਨ ਮੁੰਬਈ, ਅੰਮ੍ਰਿਤਸਰ ਅਤੇ ਲਾਹੌਰ ਤੋਂ ਆਏ ਵਫ਼ਦਾਂ ਨੇ ਬੀਤੀਂ ਦੇਰ ਸ਼ਾਮ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਕਰਵਾਏ ਗਏ ਸੱਭਿਆਚਾਰਕ ਸਮਾਰੋਹ ਦਾ ਆਨੰਦ ਮਾਣਿਆ। ਇਸ ਮੌਕੇ ਸੀ. ਡੀ. ਆਰ. ਦੀ ਸ਼ੁਸ਼ੋਭਾ ਭਾਰਵੇ ਨੇ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ ਅਤੇ ਇਸ ਸੰਸਥਾ ਦੇ ਅਮਨ ਅਤੇ ਏਕਤਾ ਦੇ ਸੰਦੇਸ਼ ਬਾਰੇ ਜਾਣਕਾਰੀ ਸਰੋਤਿਆ ਨਾਲ ਸਾਂਝੀ ਕੀਤੀ। ਪ੍ਰੋਗਰਾਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੰਜਾਬੀ ਡਾਂਸ ਅਤੇ ਰਵਾਇਤੀ ਗਾਇਕੀ ਨਾਲ ਦਰਸ਼ਕਾਂ ਨੂੰ ਕੀਲਿਆ। ਗਿੱਧੇ, ਭੰਗੜੇ ਤੋਂ ਇਲਾਵਾ ਜਾਗੋ ਅਤੇ ਮਾਹੀਆ ਦਰਸ਼ਕਾਂ ਦੀ ਖ਼ਾਸ ਖਿੱਚ ਦਾ ਕੇਂਦਰ ਰਿਹਾ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਸਹੋਦਿਆ ਸਕੂਲ ਦੇ ਨੁਮਾਇੰਦੇ ਵੱਡੀ ਗਿਣਤੀ ‘ਚ ਹਾਜ਼ਰ ਸਨ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਮਾਗਮ ‘ਚ ਪਹੁੰਚਣ ‘ਤੇ ਵਫ਼ਦਾਂ ਅਤੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆ ਜੀ ਆਇਆ ਕਿਹਾ। ਡਾ. ਬਰਾੜ ਨੇ ਕਿਹਾ ਕਿ ਸੀ. ਡੀ. ਆਰ. ਕਾਨਫ਼ਰੰਸ ਦੌਰਾਨ ਵੱਖ-ਵੱਖ ਸੱਭਿਆਚਾਰਾਂ ਦੇ ਵਿਚਕਾਰ ਮੇਲ-ਮਿਲਾਪ ਵਧਾਉਣ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ‘ਤੇ ਅਹਿਮ ਵਿਚਾਰਾਂ ਹੋਈਆਂ ਹਨ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …