ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ 17 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਆਰੰਭ ਹੋਵੇਗੀ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਬੀੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਾਈ ਗੁਰਦਾਸ ਜੀ ਤੋਂ ਲਿਖਵਾਈ ਸੀ ਜਿਸ ਦਾ 1604 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕੀਤਾ ਗਿਆ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਵਿੱਚ ਪਾਸ ਹੋਏ ਮਤਾ ਨੰਬਰ 513 ਮਿਤੀ 11-09-2013 ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਧਾਰਮਿਕ ਪ੍ਰੰਪਰਾਵਾਂ ਅਨੁਸਾਰ 17 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਕੀਤੀ ਜਾਵੇਗੀ।ਇਸ ਸਮੇਂ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਤੋਂ ਇਲਾਵਾ ਸੰਤ ਮਹਾਂਪੁਰਸ਼ ਅਤੇ ਵਿਸ਼ੇਸ਼ ਧਾਰਮਿਕ ਸ਼ਖਸੀਅਤਾਂ ਇਸ ਸੇਵਾ ਵਿੱਚ ਹਾਜ਼ਰੀ ਲਗਵਾਉਣਗੀਆਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਸਤਿਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media