
ਬਠਿੰਡਾ, 16 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਿਜ਼ੀਕਲ ਕਾਲਜ ਵੱਲੋਂ ਬੀਤੇ ਦਿਨੀਂ ਇੰਟਰ ਕਾਲਜ ਕਰਾਸ ਕੰਟਰੀ ਦੌੜਕਰਵਾਈ ਗਈ।ਇਹ ਕਰਾਸ ਕੰਟਰੀ ਦੌੜ ਲੜਕਿਆਂ ਦੇ ਲਈ 12.5 ਕਿਲੋਮੀਟਰ ਅਤੇ ਲੜਕੀਆਂ ਦੇ ਲਈ 5 ਕਿਲੋਮੀਟਰ ਸੀ।ਇਸ ਦੌੜ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਸੋਹਨ ਸਿੰਘ ਅਤੇ ਡਾਇਰੈਕਟਰ ਸਪੋਰਟਸ, ਡਾ. ਕੇਵਲ ਸਿੰਘ ਦੀ ਹਾਜ਼ਰੀ ਵਿਚ ਕੀਤੀ ਗਈ।ਕਰੌਸ ਕੰਟਰੀ ਦੌੜ ਵਿਚ ਵੱਖ-ਵੱਖ ਕਾਲਜਾਂ ਦੇ ਲਗਭਗ 60 ਵਿਦਿਆਰਥੀਆਂ ਨੇ ਹਿੱਸਾ ਲਿਆ।ਯੂਨੀਵਰਸਿਟੀ ਕੈਂਪਸ ਤੋਂ ਸ਼ੁਰੂ ਹੋ ਕੇ ਇਹ ਕਰਾਸ ਕੰਟਰੀ ਪਿੰਡ ਜਗ੍ਹਾ ਰਾਮਤੀਰਥ, ਸੀਂਗੋ ਰੋਡ ਤੋਂ ਹੁੰਦੀ ਹੋਈ ਵਾਪਸ ਯੂਨੀਵਰਸਿਟੀ ਕੈਂਪਸ ਵਿਖੇ ਪਹੁੰਚ ਕੇ ਸਮਾਪਤ ਹੋਈ।ਇਸ ਦੌੜ ਵਿਚ ਲੜਕਿਆਂ ਵਿਚੋਂ ਪਹਿਲੇ ਸਮੈਸਟਰ ਦੇ ਸਰਬਜੀਤ ਸਿੰਘ ਨੇ ਪਹਿਲਾ ਸਥਾਨ ਤੇ ਤੀਜੇ ਸਮੈਸਟਰ ਦੇ ਹਰਮੇਸ਼ ਕੁਮਾਰ ਨੇ ਦੂਜਾ ਸਥਾਨ ਅਤੇ ਤੀਜੇ ਸਮੈਸਟਰ ਦੇ ਗੁਰਪ੍ਰੀਤ ਸਿੰਘ ਤੀਜੇ ਸਥਾਨ ਤੇ ਰਹੇ।ਲੜਕੀਆਂ ਵਿਚੋਂ ਸਤਵੀਰ ਕੌਰ ਨੇ ਅਤੇ ਵੀਰਪਾਲ ਕੌਰ ਨੇ ਅੰਜੂ ਬਾਲਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਕਰਾਸ ਕੰਟਰੀ ਦੀ ਸਮਾਪਤੀ ‘ਤੇ ਡਾ. ਕੇਵਲ ਸਿੰਘ ਨੇ ਬੱਚਿਆਂ ਨੂੰ ਸਫਲਤਾ ਲਈ ਵਧਾਈ ਦਿੰਦਿਆ ਅਜਿਹੀਆਂ ਗਤੀਵਿਧੀਆਂ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਹਿੱਸਾ ਲੈਣ ਦੀ ਪ੍ਰੇਰਨਾ ਕੀਤੀ। ਬੱਚਿਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ ਗਿਆ। ਇਸ ਗਤੀਵਿਧੀ ਦੇ ਕੋਆਰਡੀਨੇਟਰ ਪ੍ਰੋ. ਗੁਰਦੀਪ ਸਿੰਘ ਸਨ, ਇ੍ਹਨਾਂ ਤੋ ਇਲਾਵਾ ਡਾ. ਰਵੀ ਕੁਮਾਰ,ਡਾ. ਕਵਿਤਾ ਚੌਧਰੀ, ਪ੍ਰੋ. ਸੱਤਪਾਲ ਸਿੰਘ, ਪ੍ਰੋ. ਕੰਵਲਜੀਤ ਸਿੰਘ, ਪ੍ਰੋ. ਗੁਰਦਾਨ ਸਿੰਘ, ਪ੍ਰੋ. ਪੰਕਜ ਮੀਰੋਕ ਅਤੇ ਪ੍ਰੋ. ਸੁਰਿੰਦਰ ਕੌਰ ਮਾਹੀ ਦਾ ਭਰਪੂਰ ਯੋਗਦਾਨ ਰਿਹਾ।
ਮੈਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ ਨੇ ਡੀਨ ਡਾ. ਰਵਿੰਦਰ ਸੂਮਲ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਸਮੂਹ ਸਟਾਫ ਦੀ ਇਸ ਗਤੀਵਿਧੀ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀ ਵਰਗ ਵਿਚ ਭਾਈਚਾਰਕ ਸਾਂਝ ਵੀ ਪੈਦਾ ਕਰਦੀਆਂ ਹਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media