Wednesday, August 12, 2026

ਸ਼ਹਿਰ ਦੇ ਫੋਟੋਗ੍ਰਾਫਰਾਂ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ

ppn1609201608
ਬਠਿੰਡਾ, 16 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਮੂਹ ਫੋਟੋਗ੍ਰਾਫਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਪੰਥ ਦੇ ਉੱਚ ਕੋਟੀ ਦੇ ਰਾਗੀ ਭਾਈ ਅਮਰਜੀਤ ਸਿੰਘ ਪਟਿਆਲਾ ਵਾਲਿਆਂ ਨੇ ਸੰਗਤਾਂ ਨੂੰ ਰੂਹਾਨੀ ਬਾਣੀ ਦੇ ਸ਼ਬਦ ਕੀਰਤਨ ਨਾਲ ਗੁਰੂ ਚਰਨਾਂ ਨਾਲ ਜੋੜਣ ਦਾ ਉਪਰਾਲਾ ਕੀਤਾ।ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਦੇ ਜੱਥੇ ਅਤੇ ਸਤਵਿੰਦਰ ਸਿੰਘ ਸਤੰਤਰ ਦੇ ਇੰਟਰਨੈਸ਼ਨਲ ਢਾਡੀ ਦੇ ਜੱਥੇ ਵਲੋਂ ਸਿੱਖ ਇਤਿਹਾਸ ਦੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਰਬੱਤ ਦੇ ਭਲੇ ਲਈ ਅਰਦਾਸ ਭਾਈ ਪਰਮਜੀਤ ਸਿੰਘ ਹੈਂਡ ਗ੍ਰੰਥੀ ਵਲੋਂ ਕੀਤੀ ਗਈ।ਫੋਟੋ ਗ੍ਰਾਫਰ ਵੀਰਾਂ ਵਲੋਂ ਪੰਥ ਪ੍ਰਚਾਰਕਾਂ ਨੂੰ ਸਿਰੋਪਾਓ ਭੇਂਟ ਕਰ ਕੇ ਸਨਮਾਨ ਕੀਤਾ ਗਿਆ। ਫੋਟੋਗ੍ਰਾਫਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਭਰਕੇ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਸਮਾਗਮ ਵਿਚ ਗੁਰਦੁਆਰਾ ਕਿਲ੍ਹਾ ਮੁਬਾਰਕ ਤੇ ਹਾਜੀ ਰਤਨ ਦੇ ਮੈਨੇਜਰ ਭਾਈ ਸੁਮੇਰ ਸਿੰਘ, ਗੁਰਤੇਜ ਸਿੰਘ ਕਾਲਾ, ਨਰਿੰਦਰ ਸਿੰਘ ਗਿਆਨੀ ਪ੍ਰਧਾਨ ਫੋਟੋਗ੍ਰਾਫਰ, ਮਹੇਸ਼ਇੰਦਰ ਸਿੰਘ, ਅਵਤਾਰ ਸਿੰਘ ਕੈਂਥ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਅੰਮ੍ਰਿਤਪਾਲ ਸਿੰਘ ਲਵਲੀ, ਸਮਸ਼ੇਰ ਸਿੰਘ, ਵੀਰ ਸਿੰਘ ਕਾਲਾ, ਬਲਵੀਰ ਸਿੰਘ ਚੌਹਾਨ, ਅੰਮ੍ਰਿਤਪਾਲ, ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ ਸੇਠੀ ਵਲੋਂ ਸਟੇਜ ਦੀ ਸੇਵਾ ਕੀਤੀ ਗਈ।ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply