ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਮਿਤੀ 17 ਸਤੰਬਰ 2016 ਨੂੰ ਜ਼ਿਲ੍ਹੇ ਦੇ 8 ਕਾਲਜਾਂ ਵਿਚ ਇਹ ਮੇਲੇ ਲਗਾਏ ਜਾਣਗੇ ਜਿਨ੍ਹਾਂ ਵਿਚ ਸਰਕਾਰੀ ਆਈ. ਟੀ. ਆਈ ਅਜਨਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ਮਹਿਤਾ, ਸ਼ਹਿਜ਼ਾਦਾ ਨੰਦ ਕਾਲਜ ਅੰਮ੍ਰਿਤਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਦਿਆਨੰਦ ਆਈ. ਟੀ. ਆਈ ਅੰਮ੍ਰਿਤਸਰ, ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ ਡੈਂਟਲ ਸਾਇੰਸਜ਼ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਸੈਂਟਰ ਸਠਿਆਲਾ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 1-1-2017 ਨੂੰ 18 ਸਾਲ ਦੀ ਹੋ ਜਾਣੀ ਹੈ ਅਤੇ ਜਿਨ੍ਹਾਂ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੋਇਆ, ਇਸ ਮੌਕੇ ਉਨ੍ਹਾਂ ਦੇ ਫਾਰਮ ਨੰ: 6 ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਬੰਧਤ ਸੈਕਟਰ ਅਫ਼ਸਰ ਅਤੇ ਬੀ. ਐਲ. ਓਜ਼ ਮੌਜੂਦ ਰਹਿਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media