Friday, October 16, 2026

ਨਹਿਰੂ ਯੁਵਾ ਕੇਂਦਰ ਵੱਲੋਂ ਹਿੰਦੀ ਦਿਵਸ ਸਬੰਧੀ ਸਮਾਗਮ

ppn1609201614
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਪਿੰਡ ਬੱਲ ਖੁਰਦ, ਬਲਾਕ ਵੇਰਕਾ ਦੇ ਧੰਨ ਧੰਨ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਹਿੰਦੀ ਦਿਵਸ/ਪਖਵਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਤਜਿੰਦਰ ਸਿੰਘ ਰਾਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ, ਇਸ ਲਈ ਵਿਦੇਸ਼ੀ ਭਾਸ਼ਾਵਾਂ ਦੀ ਥਾਂ ਸਾਨੂੰ ਇਸ ਦਾ ਵੱਧ ਤੋਂ ਵੱਧ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਪਹਿਚਾਣ ਉਸ ਦੀ ਰਾਸ਼ਟਰੀ ਭਾਸ਼ਾ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਅਤੇ ਕੱਛ ਤੋਂ ਅਸਾਮ ਤੱਕ ਹਿੰਦੀ ਭਾਸ਼ਾ ਦੇਸ਼ ਦੀ ਸਭ ਤੋਂ ਵੱਧ ਬੋਲੀ, ਸਮਝੀ ਅਤੇ ਪੜ੍ਹੀ ਜਾਣ ਵਾਲੀ ਭਾਸ਼ਾ ਹੈ। ਉਨ੍ਹਾਂ  ਦੱਸਿਆ ਕਿ ਇਸ ਤਹਿਤ 28 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਸਰਪੰਚ ਪ੍ਰਕਾਸ਼ ਸਿੰਘ, ਮੈਂਬਰ ਪੰਚਾਇਤ ਤਰਸੇਮ ਸਿੰਘ, ਯੂਥ ਕਲੱਬ ਦੇ ਪ੍ਰਧਾਨ ਮੇਜਰ ਸਿੰਘ, ਕਲੱਬ ਪ੍ਰਧਾਨ ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ ਅਤੇ ਵਲੰਟੀਅਰ ਹਰਪ੍ਰੀਤ ਸਿੰਘ ਤੇ ਰੌਬਿਨਜੀਤ ਸਿੰਘ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply