
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਪਸਟ ਬਿਊਰੋ) – ਪ੍ਰਗਤੀਸ਼ੀਲ ਲੇਖਕ ਸੰਘ ਅਤੇ ਫੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਵੱਲੋਂ ਪੰਜਾਬੀ ਕਵਿ ਦਰਬਾਰ 24 ਸਤੰਬਰ ਨੂੰ ਸਰੂਪ ਰਾਣੀ ਮਹਿਲਾ ਕਾਲਜ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਵਿੱਚ ਅਕਾਦਮੀ ਦਾ ਸਹਿਯੋਗ ਸਾਹਿਤ ਸਭਾ ਪੰਜਾਬੀ ਵਿਭਾਗ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਅੰਮ੍ਰਿਤਸਰ, ਅੱਖਰ ਕਾਵਿ ਕਬੀਲਾ, ਪੰਜਾਬੀ ਸਭਿਆਚਾਰ ਸੱਥ ਤੇ ਸਾਹਿਤ ਸੰਸਥਾ, ਨਾਰੀ ਚੇਤਨਾ ਮੰਚ, ਪੰਜਾਬੀ ਸਾਹਿਤ ਸਭਾ, ਵਿਚਾਰ ਕੇਂਦਰ, ਪੰਜਾਬੀ ਸਾਹਿਤ ਸਭਾ ਤਰਨ ਤਾਰਨ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਆਦਿ ਪ੍ਰਮੁੱਖ ਸਾਹਿਤ ਸਭਾਵਾਂ ਵੱਲੋਂ ਭਰਪੂਰ ਸਹਿਯੋਗ ਦੇ ਰਹੀਂ ਹੈ।ਇਸ ਮੌਕੇ ਵਿਰਸਾ ਵਿਹਾਰ ਵਿਖੇ ਸਾਰੀਆਂ ਸਾਹਿਤ ਸਭਾਵਾਂ ਦੇ ਮੈਂਬਰਾਂ ਨਾਲ 16-09-2016 ਨੂੰ ਮੀਟਿੰਗ ਹੋਈ ਜਿਸ ਵਿੱਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਗੁਰਦੇਵ ਸਿੰਘ ਮਹਿਲਾਂਵਾਲਾ, ਕਮਲਜੀਤ ਗਿੱਲ, ਮਲਵਿੰਦਰ ਸਿੰਘ, ਜਸਪਾਲ ਸਿੰਘ, ਗੁਰਜਿੰਦਰ ਸਿੰਘ ਬਘਿਆੜੀ,ਡਾ. ਬਿਕਰਮ, ਕਿਰਨ ਵਿਗ, ਦੀਪਕ ਵਿਗ, ਰਾਜਵਿੰਦਰ ਕੌਰ, ਜਤਿੰਦਰ ਸਿੰਘ ਸਫ਼ਰੀ, ਜਸਬੀਰ ਸਿੰਘ ਝਬਾਲ, ਜਸਵਿੰਦਰ ਸਿੰਘ ਢਿਲੋਂ, ਆਦਿ ਮੌਜੂਦ ਸਨ। ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਕਿਹਾ ਕਿ ਇਹ ਕਵੀ ਦਰਬਾਰ ਕਥਾਕਾਰ ਤਲਵਿੰਦਰ ਸਿੰਘ ਅਤੇ ਸ਼੍ਰੋਮਣੀ ਕਵੀ ਪ੍ਰਮਿੰਦਰਜੀਤ ਦੀ ਯਾਦਵ ਵਿੱਚ ਕਰਵਾਏ ਜਾ ਰਿਹਾ ਹੈ।ਸਵੇਰੇ 11 ਵਜੇ ਤੋਂ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਪੰਜਾਬ ਭਰ ਤੋਂ ਪ੍ਰਸਿੱਧ ਕਵੀ ਅਤੇ ਸ਼ਾਇਰ ਹਿੱਸਾ ਲੈਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media