
ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -12 ਪਿੰਡਾਂ ਦੀਆਂ 440 ਲੜਕੀਆਂ/ਔਰਤਾਂ ਨੂੰ ਨੰਨੀ ਛਾਂ ਮੁਹਿੰਮ ਤਹਿਤ ਸਿਲਾਈ ਮਸ਼ੀਨਾਂ, ਸਰਟੀਫਿਕੇਟ ਅਤੇ ਬੂਟੇ ਵੰਡਦਿਆਂ ਕੇਂਦਰੀ ਮੰਤਰੀ ਸ਼ੀ੍ਰਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨੰਨ੍ਹੀ ਛਾਂ ਮੁਹਿੰਮ ਤਹਿਤ 100 ਸੈਂਟਰਾਂ ਤੋਂ 7000 ਤੋ ਵੱਧ ਲੜਕੀਆਂ ਸਿਲਾਈ-ਕਢਾਈ ਸਿੱਖ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੰਨ੍ਹੀ ਛਾਂ ਮੁਹਿੰਮ ਦਾ ਮੁੱਖ ਮੰਤਵ ਲੜਕੀਆਂ/ਔਰਤਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਦੇ ਨਾਲ ਨਾਲ ਸਮਾਜਿਕ ਬੁਰਾਈਆਂ ਖਿਲਾਫ਼ ਲਾਮਬੰਦ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਮੁਹਿੰਮ ਤਹਿਤ ਕਰੀਬ 22 ਲੱਖ ਬੂਟੇ ਵੰਡੇ ਜਾ ਚੁੱਕੇ ਹਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media