
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਭੋਗੀਵਾਲ ਵਿਖੇ ਹੋਏ ਅੰਡਰ 17-19 ਲੜਕਿਆਂ ਦੇ ਰੱਸਾ-ਕੱਸੀ ਦੇ ਮੁਕਾਬਲਿਆਂ ਵਿਚੋ ਦੋਨੋ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਪਹੁੰਚਣ ਤੇ ਬੱਚਿਆਂ ਦਾ ਸਕੂਲ ਦੇ ਚੈਅਰਮੈਨ ਨਰਿੰਦਰ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਕੂਲ ਦੇ ਟੀਚਰ ਮਨਦੀਪ ਸ਼ਰਮਾਂ ਨੂੰ ਜਾਂਦਾ ਹੈ, ਕਿਉ ਕਿ ਉਹਨਾਂ ਦੁਆਰਾ ਬੱਚਿਆਂ ਨੂੰ ਬਹੁਤ ਮਿਹਨਤ ਕਰਵਾਈ ਗਈ।ਇਸ ਜਿੱਤ ਨਾਲ ਜਿੱਥੇ ਇਲਾਕੇ ਵਿਚ ਸਕੂਲ ਦਾ ਨਾਮ ਰੋਸਨ ਹੋਇਆ ਹੈ ਉਥੇ ਬੱਚੇ ਅਤੇ ਉਹਨਾਂ ਦੇ ਮਾਤਾ ਪਿਤਾ ਦਾ ਨਾਮ ਵੀ ਰੋਸਨ ਹੋਇਆ ਹੈ।ਇਸ ਸਮੇਂ ਪ੍ਰਿੰਸੀਪਲ ਮੈਡਮ ਰਮਨਦੀਪ ਕੋਰ, ਟੀਮ ਇੰਚਾਰਜ ਮਨਦੀਪ ਸ਼ਰਮਾ, ਡੀ.ਪੀ.ਈ ਗੁਰਪ੍ਰੀਤ ਸਿੰਘ, ਕੋਚ ਗੋਲੂ ਕੰਗਣਵਾਲ ਅਤੇ ਸਮੂਹ ਸਟਾਫ ਹਾਜਰ ਸੀ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media