Friday, May 3, 2024

ਵਰਪਾਲ ਸਕੂਲ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਰੈਲੀ ਕੱਢ ਕੇ ਵੋਟਰ ਬਣਨ ਦਾ ਦਿੱਤਾ ਸੁਨੇਹਾ

ppn1709201614
ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਜ਼ਿਲ੍ਹੇ ਵਿਚ ਨਵੀਂ ਪੀੜ੍ਹੀ ਦੇ ਨੌਜਾਵਨਾਂ ਤੇ ਮੁਟਿਆਰਾਂ ਨੂੰ ਵੋਟਰ ਸੂਚੀ ਵਿਚ ਦਰਜ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਰੁਣ ਰੂਜਮ ਵੱਲੋਂ ਚਲਾਈ ਗਈ ਜ਼ਿਲ੍ਹਾ ਵਿਆਪੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਵਰਪਾਲ ਵਿਖੇ ਨਵੇਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵਿਸੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ ਨੇ ਸ਼ਿਰਕਤ ਕੀਤੀ।ਉਨਾਂ ਦੱਸਿਆ ਕਿ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸੁਧਾਈ ਦੌਰਾਨ 18-19 ਸਾਲ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਲਈ  ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਵੋਟਰ ਜਾਗਰੂਕਤਾ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਇਹ ਪ੍ਰੋਗਰਾਮ ਪਿੰਡ ਵਰਪਾਲ ਵਿਚ ਉਲੀਕਿਆ ਗਿਆ ਹੈ। ਉਨਾਂ ਜਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਵੇਂ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ। ਸ੍ਰੀ ਰਾਜੇਸ਼ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਹਰ ਯੋਗ ਵੋਟਰ ਦੀ ਵੋਟ ਬਣਨ ਅਤੇ ਹਰ ਵੋਟਰ ਵਲੋਂ ਵੋਟ ਪਾਉਣ ਨਾਲ ਹੀ ਲੋਕਤੰਤਰ ਮਜ਼ਬੂਤ ਹੋ ਸਕਦਾ ਹੈ। ਇਸ ਲਈ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਦੇ ਨਾਲ ਲੋਕਤੰਤਰ ਤਾਕਤਵਰ ਹੁੰਦਾ ਹੈ ਅਤੇ ਚੰਗੀ ਸੋਚ ਵਾਲੇ ਰਾਜਨੀਤਿਕ ਆਗੂਆਂ ਨੂੰ ਸਮਾਜ ਦੀ ਸੇਵਾ ਲਈ ਅੱਗੇ ਆਉਣ ਦਾ ਮੌਕਾ ਮਿਲਦਾ ਹੈ।
ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਵੋਟਰ ਜਾਗਰੂਕਤਾ ਰੈਲੀ ਕੱਢੀ, ਜਿਸ ਵਿਚ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈ ਕੇ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਸੁਨੇਹਾ ਦਿੱਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗੀਰ ਸਿੰਘ ਵਰਪਾਲ, ਸਾਬਕਾ ਸਰਪੰਚ ਅਮਨਦੀਪ ਸਿੰਘ ਲਾਲੀ, ਗੁਰਿੰਦਰ ਸਿੰਘ, ਸਰਪੰਚ ਭਾਗ ਸਿੰਘ, ਸਰਕਲ ਪ੍ਰਧਾਨ ਬਲਕਾਰ ਸਿੰਘ, ਹਰਪਾਲ ਸਿੰਘ, ਸਰਪੰਚ ਗੁਰਦੀਪ ਸਿੰਘ, ਸਤਬੀਰ ਸਿੰਘ, ਸਰਬਜੀਤ ਸਿੰਘ, ਕਰਮ ਸਿੰਘ, ਸਰਜਾਪ ਸਿੰਘ, ਸਰਮੇਲ ਸਿੰਘ, ਰਵਿੰਦਰ ਸਿੰਘ, ਹਰਜੀਤ ਕੌਰ ਅਤੇ ਹੋਰ ਚੋਣ ਅਮਲਾ ਹਾਜ਼ਰ ਸੀ।

Check Also

ਮਜੀਠਾ ਵਿਧਾਨ ਸਭਾ ਹਲਕੇ ਦੇ ਸਕੂਲਾਂ ‘ਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ …

Leave a Reply