
ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਕੰਬੋਜ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਖਤਰੀ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੰਦੀਪ ਕੰਬੋਜ ਨੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਆਪਣੀਆਂ ਪ੍ਰਾਪਤੀਆਂ ਗਿਨਾ ਰਹੀ ਹੈ। ਪਰ ਦੂਸਰੇ ਪਾਸੇ ਰੇਰੁਜ਼ਗਾਰ ਅਧਿਆਪਕ ਨੂੰ ਸੜ੍ਹਕਾਂ ਤੇ ਰੁਲਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 2008 ਤੋਂ ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਹੈ। ਅਧਿਆਪਕਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਭਰਤੀ ਸਬੰਧੀ ਇਸ਼ਤਿਹਾਰ ਜਲਦੀ ਜਾਰੀ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕਰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਖਤਰੀ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਵਰਗੇ ਰਾਜ ਅਤੇ ਨੰਨ੍ਹੀ ਤਾਂ ਦੇ ਡਰਾਮੇ ਕਰ ਰਹੀ ਹੈ ਉੱਥੇ ਦੂਸਰੇ ਪਾਸੇ ਅਧਿਆਪਕਾਂ ਨੂੰ ਵੱਖ ਵੱਖ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਵੱਲੋਂ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਯੂਨੀਅਨ ਮੈਂਬਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪੱਕਾ ਮੋਰਚਾ ਲਗਾਕੇ ਸਰਕਾਰ ਦਾ ਅਸਲੀ ਚਹਿਰਾ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਾਰਿਆਂ ਮੰਤਰੀਆਂ ਦਾ ਘੇਰਾਓ ਕੀਤਾ ਜਾਵੇਗਾ।
ਮੀਟਿੰਗ ਵਿਚ ਓਮ ਪ੍ਰਕਾਸ਼, ਸੁਰਜੀਤ ਸਿੰਘ, ਸਾਗਰ ਪ੍ਰੀਤ, ਉਗਰਸੈਨ, ਮਨਜੀਤ ਸਿੰਘ, ਸਿਕੰਦਰ ਅਤੇ ਰਾਜ ਰਾਣੀ, ਕਮਲੇਸ਼ ਰਾਣੀ, ਸੁਮਨ ਰਾਣੀ ਮੋਨੀਕਾ, ਸਲੋਚਨਾ ਨੇ ਵੀ ਸੰਬੋਧਤ ਕੀਤਾ। ਮੀਟਿੰਗ ਦੌਰਾਨ ਭਰਾਤਰੀ ਜੱਥੇਬੰਦੀਆਂ ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਸਤੀਸ਼ ਵਰਮਾ, ਈਜੀਐਸ ਟੀਚਰ ਯੂਨੀਅਨ ਦੇ ਸੂਬਾਈ ਪ੍ਰਧਾਨ ਪ੍ਰਿਤਪਾਲ ਸਿੰਘ ਅਤੇ ਸਮਾਜ ਸੇਵੀ ਪ੍ਰੀਤਮ ਸਿੰਘ ਨੇ ਯੂਨੀਅਨ ਦਾ ਸਾਥ ਦੇਣ ਦਾ ਭਰੋਸਾ ਦੁਆਇਆ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media