ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ ਸੱਗੂ)- ਲੁਧਿਆਣਾ ਵਿਖੇ ਸੰਪੰਨ ਹੋਏ ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੇ ਵਿੱਚ ਅਵੱਲ ਰਹਿਣ ਵਾਲੇ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਤੇ ਅੰਮ੍ਰਿਤਸਰ ਦੇ ਮਹਿਲਾ ਪੁਰਸ਼ ਖਿਡਾਰੀਆਂ ਨੂੰ ਦੋਵਾਂ ਜ਼ਿਲ੍ਹਿਆਂ ਦੀਆਂ ਐਸੋਸੀਏਸ਼ਨਾਂ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਦੀ ਰਸਮ ਸੂਬਾ ਐਸੋਸੀਏਸ਼ਨ ਸੈਕਟਰੀ ਕਮਲਪ੍ਰੀਤ ਸਿੰਘ ਬਰਾੜ, ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਤੇ ਰੇਲਵੇ ਉੱਚ ਅਧਿਕਾਰੀ ਮਨਜੀਤ ਸਿੰਘ ਭੁੱਲਰ, ਸੈਕਟਰੀ ਜਰਨੈਲ ਸਿੰਘ ਸਖੀਰਾ, ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਅੰਮ੍ਰਿਤਸਰ ਦੇ ਸੈਕਟਰੀ ਕਸ਼ਮੀਰ ਸਿੰਘ ਖਿਆਲਾ, ਜੁਆਇੰਟ ਸੈਕਟਰੀ ਇੰਦਰਜੀਤ ਸਿੰਘ ਚਾਚਾ ਨੇ ਸਾਂਝੇ ਤੌਰ ਤੇ ਅਦਾ ਕੀਤਾ।
ਇਸ ਮੌਕੇ ਮਨਜੀਤ ਸਿੰਘ ਭੁੱਲਰ ਤੇ ਜਰਨੈਲ ਸਿੰਘ ਸਖੀਰਾ ਨੇ ਸਾਂਝੇ ਤੌਰ ਤੇ ਕਿਹਾ ਕਿ ਐਥਲੈਟਿਕਸ ਖੇਡ ਖੇਤਰ ਨੂੰ ਹੋਰ ਵੀ ਚੁਸਤ ਦਰੁਸਤ ਬਣਾਉਣ ਲਈ ਖਿਡਾਰੀਆਂ ਦਾ ਮਾਨ ਸਨਮਾਨ ਕਰਨਾ ਸਮੇਂ ਦੀ ਲੋੜ ਹੈ।ਖਿਡਾਰੀਆਂ ਨੂੰ ਸਨਮਾਨਿਤ ਕੀਤੇ ਜਾਣਾ ਉਸੇ ਸਿਲਸਿਲੇ ਦਾ ਹਿੱਸਾ ਹੈ।ਉਨ੍ਹਾਂ ਕਿਹਾ ਦੋਵੇਂ ਜ਼ਿਲ੍ਹਿਆ ਦੀਆਂ ਐਸੋਸੀਏਸ਼ਨਾਂ ਪਹਿਲਾਂ ਵੀ ਖਿਡਾਰੀਆਂ ਦਾ ਮਾਨ ਸਨਮਾਨ ਕਰਦੀਆਂ ਆਈਆਂ ਹਨ ਤੇ ਭਵਿੱਖ ਵਿੱਚ ਵੀ ਕਰਦੀਆਂ ਰਹਿਣਗੀਆਂ।ਪੰਜਾਬ ਦੇ ਖੇਡ ਖੇਤਰ ਦੇ ਵਿੱਚ ਆਰਥਿਕ ਸੁਧਾਰਾਂ ਦੀ ਲੋੜ ਤੇ ਜੋਰ ਦਿੰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਗੁਆਂਢੀ ਰਾਜਾਂ ਦੇ ਖਿਡਾਰੀਆਂ ਦੀ ਤਰਜ਼ ‘ਤੇ ਹਰ ਸਹੁਲਤ ਮੁਹੱਈਆਂ ਹੋਣੀ ਚਾਹੀਦੀ ਹੈ ਤੇ ਖੇਡ ਖੇਤਰ ਵਿੱਚ ਰਾਜਨੀਤਿਕ ਦਖਲ ਅੰਦਾਜ਼ੀ ਤੋਂ ਪਰੇ ਹੋਣਾ ਚਾਹੀਦਾ ਹੈ।ਉਨ੍ਹਾ ਕਿਹਾ ਇਹੀ ਕਾਰਨ ਹੈ ਕਿ ਸੂਬੇ ਦਾ ਖੇਡ ਖੇਤਰ ਦੇਸ਼ ਦੇ ਬਾਕੀ ਹਿੱਸਿਆਂ ਦੇ ਮੁਕਾਬਲੇ ਪੱਛੜ ਕੇ ਰਹਿ ਗਿਆ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …