Friday, November 22, 2024

ਗੁ: ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਹੋਈ ਕਾਰ ਸੇਵਾ

ppn1709201623

ਅੰਮ੍ਰਿਤਸਰ, 17 ਸਤੰਬਰ (ਗੁਰਪ੍ਰੀਤ ਸਿੰਘ) – ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਦੀ ਆਰੰਭਤਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵ’ਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਅਤੇ ਬੀਬੀ ਸੁਪਰੀਤ ਕੌਰ ਸੇਰੋਂ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

ppn1709201624
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਇਹ ਉਹ ਪਾਵਨ ਪਵਿੱਤਰ ਅਸਥਾਨ ਹੈ ਜਿੱਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਪਾਣੀ ਦੀ ਲੋੜ ਨੂੰ ਮਹਿਸੂਸ ਕਰਦਿਆਂ ਆਪਣੇ ਹਸਤ ਕਮਲਾਂ ਨਾਲ ਇੱਕ ਪਾਵਨ ਸਰੋਵਰ ਤਿਆਰ ਕਰਵਾਇਆ ਜਿਸ ਦਾ ਨਾਂ ਰਾਮਸਰ ਸਾਹਿਬ ਰੱਖਿਆ। ਇਸ ਸਰੋਵਰ ਦੇ ਆਸੇ ਪਾਸੇ ਦੇ ਸ਼ਾਂਤ ਮਈ ਮਾਹੌਲ ਨੂੰ ਦੇਖਦੇ ਹੋਏ ਸਰੋਵਰ ਦੇ ਲਹਿੰਦੇ ਪਾਸੇ ਕੰਢੇ ਤੇ ਤੰਬੂ ਲਗਾ ਕੇ ਕਲਜੁਗ ਦੇ ਲੋਕਾਂ ਨੂੰ ਤਾਰਨ ਹਿੱਤ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਭਾਈ ਗੁਰਦਾਸ ਜੀ ਤੋਂ ਲਿਖਵਾਈ। ਜਿਸ ਵਿੱਚ ਆਪਣੇ ਸਮੇਤ ਪਹਿਲੇ ਚੋਹਾਂ ਸਤਿਗੁਰਾਂ ਦੀ ਪਵਿੱਤਰ ਬਾਣੀ ਅਤੇ ਭਗਤ ਸਾਹਿਬਾਨ ਦੀ ਰਚਨਾ ਸ਼ਾਮਿਲ ਕੀਤੀ। ਉਨ੍ਹਾਂ ਕਿਹਾ ਕਿ ਬੀੜ ਤਿਆਰ ਹੋਣ ਉਪਰੰਤ 1604 ਈਸਵੀ ਨੂੰ ਇਸ ਦਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸ ਦੇ ਇਲਾਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਟੇਜ ਸਕੱਤਰ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਨੇ ਨਿਭਾਈ।

ਇਸ ਉਪਰੰਤ ਸੇਵਾ ਵਿੱਚ ਸ਼ਾਮਿਲ ਸਮੂਹ ਸੰਤਾਂ ਮਹਾਂਪੁਰਸ਼ਾਂ ਤੇ ਪ੍ਰਤਿਸ਼ਟ ਸਖਸ਼ੀਅਤਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸੇਵਾ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ, ਗਿਆਨੀ ਰਘਬੀਰ ਸਿੰਘ ਗ੍ਰੰਥੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਲਗਾਇਆ।ਬਾਟਿਆਂ ਦੀ ਸੇਵਾ ਬਾਬਾ ਅਨੂਪ ਸਿੰਘ ਹਜੂਰ ਸਾਹਿਬ,ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਰਣਜੀਤ ਸਿੰਘ ਸੇਵਾ ਪੰਥੀ ਅਤੇ ਬਾਬਾ ਅਜੀਤ ਸਿੰਘ ਮਿੱਠਾ ਟਿਵਾਣਾ ਵਾਲਿਆਂ ਨੇ ਕੀਤੀ।ਇਸ ਦੇ ਇਲਾਵਾ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ ਨਗਰਾਸੂ, ਬਾਬਾ ਪ੍ਰਿਤਪਾਲ ਸਿੰਘ, ਬਾਬਾ ਅਜੀਤ ਸਿੰਘ ਮਿੱਠਾ ਟਿਵਾਣਾ,ਬਾਬਾ ਸਾਧ ਜੀ , ਬਾਵਾ ਸਿੰਘ ਗੁਮਾਨਪੁਰਾ ਤੇ ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼ੋ੍ਰਮਣੀ ਕਮੇਟੀ ਮਨਜੀਤ ਸਿੰਘ ਸਕੱਤਰ ਤੇ ਦਿਲਜੀਤ ਸਿੰਘ ਬੇਦੀ ਅਤੇ ਸਮੁੱਚੀਆਂ ਸੰਗਤਾਂ ਨੇ ਸੇਵਾ ਵਿੱਚ ਹਿੱਸਾ ਪਾਇਆ।
ਇਸ ਮੌਕੇ ਕੇਵਲ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ,ਸਕੱਤਰ ਸਿੰਘ ਤੇ ਬਲਵਿੰਦਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਤੇ ਗੁਰਵਿੰਦਰ ਸਿੰਘ ਮੈਨੇਜਰ, ਹਰਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਗੁਰਵਿੰਦਰ ਸਿੰਘ ਨਿਜੀ ਸਹਾਇਕ, ਰਾਮ ਸਿੰਘ ਸਾਬਕਾ ਮੀਤ ਸਕੱਤਰ, ਪ੍ਰੋ: ਸਰਦਾਰਾ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਫਤਿਹ ਸਿੰਘ, ਭਾਈ ਅਮਰੀਕ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਆਤਮਾ ਸਿੰਘ ਤੇ ਬਾਬਾ ਰਾਣਾ ਸਿੰਘ, ਅਵਤਾਰ ਸਿੰਘ ਟਰੱਕਾਂ ਵਾਲੇ ਸੀਨੀਅਰ ਡਿਪਟੀ ਮੇਅਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply